Monday, June 1, 2026

ਡਵੀਜ਼ਨਲ ਕਮਿਸ਼ਨਰ ਰਾਹੁਲ ਤਿਵਾੜੀ ਵਲੋਂ ਵੱਖ-ਵੱਖ ਸਕੀਮਾਂ ਤੇ ਵਿਕਾਸ ਕਾਰਜ਼ਾਂ ਦੀ ਸਮੀਖਿਆ

ਕੋਵਿਡ ਸਾਵਧਾਨੀਆਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ ਸਖ਼ਤੀ ਵਰਤਣ ਦੇ ਆਦੇਸ਼

ਨਵਾਂਸ਼ਹਿਰ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਡਵੀਜ਼ਨਲ ਕਮਿਸ਼ਨਰ ਰੂਪਨਗਰ ਰਾਹੁਲ ਤਿਵਾੜੀ ਆਈ.ਏ.ਐਸ ਵੱਲੋਂ ਅੱਜ ਜ਼ਿਲ੍ਹੇ ਵਿਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਅਤੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ ਗਈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਮੌਜ਼ੂਦਗੀ ਵਿਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
                 ਜ਼ਿਲ੍ਹੇ ਵਿਚ ਤੇਜ਼ੀ ਨਾਲ ਵੱਧ ਰਹੇ ਕੋਵਿਡ ਕੇਸਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਹਦਾਇਤ ਕੀਤੀ ਕਿ ਕੋਵਿਡ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਦਾ ਕੋਈ ਲਿਹਾਜ਼ ਨਾ ਕੀਤਾ ਜਾਵੇ ਅਤੇ ਉਨ੍ਹਾਂ ਖਿਲਾਫ਼ ਸਖ਼ਤੀ ਵਰਤਦਿਆਂ ਵੱਧ ਤੋਂ ਵੱਧ ਚਲਾਨ ਕੱਟੇ ਜਾਣ।ਹਸਪਤਾਲਾਂ ਵਿਚ ਦਾਖ਼ਲ ਕੋਵਿਡ ਮਰੀਜ਼ਾਂ ਸਬੰਧੀ ਇਕ ਨੋਡਲ ਅਧਿਕਾਰੀ ਦੀ ਤਾਇਨਾਤੀ ਕੀਤੀ ਜਾਵੇ।ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਸਿਹਤ ਕਰਮੀਆਂ ਅਤੇ ਫਰੰਟ ਲਾਈਨ ਵਰਕਰਾਂ ਦੇ ਚੱਲ ਰਹੇ ਕੋਵਿਡ ਟੀਕਾਕਰਨ ਦੇ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।
                  ਮਾਲ ਮਹਿਕਮੇ ਦੇ ਕੰਮਕਾਜ਼ ਦੀ ਸਮੀਖਿਆ ਕਰਦਿਆਂ ਉਨ੍ਹਾਂ ਹਦਾਇਤ ਕੀਤੀ ਕਿ ਜਮ੍ਹਾਂਬੰਦੀਆਂ ਦੇ ਕੰਮ ਵਿਚੋਂ ਟੈਕਸ ਐਂਟਰੀਆਂ ਖ਼ਤਮ ਕਰਨੀਆਂ ਯਕੀਨੀ ਬਣਾਈਆਂ ਜਾਣ। ਇਸੇ ਤਰ੍ਹਾਂ ਉਨ੍ਹਾਂ ਸਾਰੇ ਕੋਰਟ ਕੇਸਾਂ ਦਾ ਨਿਪਟਾਰਾ ਡੇਢ ਮਹੀਨੇ ਅੰਦਰ ਕਰਨ ਦੇ ਨਿਰਦੇਸ਼ ਦਿੱਤੇ।ਰੋਜ਼ਗਾਰ ਵਿਭਾਗ ਦੇ ਕੰਮਾਂ ਦਾ ਮੁਲਾਂਕਣ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਪ੍ਰੈਲ ਮਹੀਨੇ ਤੋਂ 50 ਹਜ਼ਾਰ ਹੋਣਹਾਰ ਲੜਕੇ-ਲੜਕੀਆਂ ਨੂੰ ਵੱਕਾਰੀ ਸੰਸਥਾਵਾਂ ਰਾਹੀਂ ਸਰਕਾਰੀ ਨੌਕਰੀਆਂ ਅਤੇ ਮੁਕਾਬਲੇ ਦੇ ਇਮਤਿਹਾਨਾਂ ਦੀ ਮੁਫ਼ਤ ਤਿਆਰੀ ਦਾ ਟੀਚਾ ਮਿੱਥਿਆ ਗਿਆ ਹੈ।ਜ਼ਿਲ੍ਹੇ ਦੇ ਅਜਿਹੇ ਹੋਣਹਾਰ ਨੌਜਵਾਨਾਂ ਦੀ ਪਛਾਣ ਕੀਤੀ ਜਾਵੇ, ਜਿਹੜੇ ਅਜਿਹੀ ਕੋਚਿੰਗ ਲੈਣ ਦੇ ਚਾਹਵਾਨ ਹਨ।ਅਪ੍ਰੈਲ ਮਹੀਨੇ ਲੱਗ ਰਹੇ ਮੈਗਾ ਰੋਜ਼ਗਾਰ ਮੇਲੇ ਵਿਚ ਜ਼ਿਲ੍ਹੇ ਦੇ ਵੱਧ ਤੋਂ ਵੱਧ ਬੇਰੋਜ਼ਗਾਰ ਨੌਜਵਾਨਾਂ ਨੂੰ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ।ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਬਣਾਏ ਜਾ ਰਹੇ ਈ-ਕਾਰਡਾਂ ਦੇ ਕੰਮ ਵਿਚ ਤੇਜ਼ੀ ਲਿਆ ਕੇ ਇਸ ਯੋਜਨਾ ਦੇ 100 ਫੀਸਦੀ ਲਾਭਪਾਤਰੀਆਂ ਨੂੰ ਕਵਰ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਪਰਾਲੀ ਤੇ ਨਾੜ ਨੂੰ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਤਿਆਰ ਕੀਤੀਆਂ ਗਈਆਂ ਪੀ.ਪੀ.ਟੀ ਰਾਹੀਂ ਉਨ੍ਹਾਂ ਨੂੰ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਪ੍ਰੋਗਰਾਮਾਂ ਅਤੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ।
ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਡਵੀਜ਼ਨਲ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਹੁਬ ਹੂ ਲਾਗੂ ਕਰਨਾ ਯਕੀਨੀ ਬਣਾਇਆ ਜਾਵੇਗਾ।
                     ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉਪਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਐਸ.ਡੀ.ਐਮ ਬੰਗਾ ਵਿਰਾਜ ਤਿੜਕੇ, ਐਸ.ਡੀ.ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ.ਡੀ.ਐਮ ਬਲਾਚੌਰ ਦੀਪਕ ਰੁਹੇਲਾ, ਜ਼ਿਲ੍ਹਾ ਮਾਲ ਅਫ਼ਸਰ ਵਿਪਨ ਭੰਡਾਰੀ, ਡੀ.ਪੀ.ਪੀ.ਓ ਦਵਿੰਦਰ ਕੁਮਾਰ, ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਤੋਂ ਇਲਾਵਾ ਸਮੂਹ ਤਹਿਸੀਲਦਾਰ, ਕਾਰਜ ਸਾਧਕ ਅਫ਼ਸਰ, ਬੀ.ਡੀ.ਪੀ.ਓ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …