ਨਵਾਂਸ਼ਹਿਰ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਸਕੱਤਰ-ਕਮ-ਚੀਫ ਜੁਡੀਸ਼ੀਅਲ
ਮੈਜਿਸਟ੍ਰੇਟ ਹਰਪ੍ਰੀਤ ਕੌਰ ਵੱਲੋਂ ਧੰਨ ਧੰਨ ਰਾਜਾ ਸਾਹਿਬ ਨਾਭ ਕੰਵਲ ਜੀ ਬਿਰਧ ਆਸ਼ਰਮ ਭਰੋਮਜਾਰਾ-ਫੱਤੂਆਣਾ ਦੌਰਾ ਕਰ ਕੇ ਉਥੇ ਰਹਿ ਰਹੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ।ਇਸ ਸਮੇਂ ਉਨ੍ਹਾਂ ਦੱਸਿਆ ਕਿ ਗੁਜ਼ਾਰਾ ਭੱਤਾ ਅਤੇ ਭਲਾਈ ਐਕਟ ਵਿੱਚ ਬਜ਼ੁਰਗਾਂ ਦੇ ਹੱਕਾਂ ਅਤੇ ਅਧਿਕਾਰਾਂ ਨੂੰ ਉਪਲਬੱਧ ਅਤੇ ਯਕੀਨੀ ਬਣਾਉਣ ਲਈ ਸਾਲ 2007 ਵਿਚ ਕਾਨੂੰਨ ਬਣਾਇਆ ਗਿਆ ਸੀ, ਜਿਸ ਦਾ ਲਾਭ ਸੀਨੀਅਰ ਸਿਟੀਜ਼ਨ ਕਿਸੇ ਵੇਲੇ ਵੀ ਲੈ ਸਕਦੇ ਹਨ।ਉਨ੍ਹਾਂ ਦੱਸਿਆ ਕਿ ਹਰੇਕ ਸੀਨੀਅਰ ਸਿਟੀਜ਼ਨ, ਜਿਸ ਦੀ ਉਮਰ 60 ਸਾਲ ਜਾਂ ਉਸ ਤੋਂ ਵੱਧ ਹੋਵੇ, ਉਹ ਆਪਣੇ ਸੰਬੰਧੀਆਂ ਤੋਂ ਭਰੂਣ-ਪੋਸ਼ਣ ਦੀ ਮੰਗ ਕਰ ਸਕਦਾ ਹੈ, ਜਿਹੜੇ ਕਿ ਉਨ੍ਹਾਂ ਦੀ ਜਾਇਦਾਦ ਦੇ ਵਾਰਿਸ ਹੋਣ।ਉਨ੍ਹਾਂ ਕਿਹਾ ਕਿ ਕਾਨੂੰਨ ਅਨੁਸਾਰ ਸੀਨੀਅਰ ਸਿਟੀਜ਼ਨਾਂ ਦੇ ਅਧਿਕਾਰਾਂ ਦੀ ਵੁਲੰਘਣਾ ਕਰਨਾ ਇਕ ਕਾਨੂੰਨੀ ਅਪਰਾਧ ਹੈ, ਜਿਸਦੇ ਲਈ 5 ਹਜ਼ਾਰ ਰੁਪਏ ਜ਼ੁਰਮਾਨਾ ਜਾਂ ਤਿੰਨ ਮਹੀਨੇ ਦੀ ਸਜ਼ਾ ਜਾਂ ਦੋਵੇਂ ਵੀ ਹੋ ਸਕਦੇ ਹਨ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸੀਨੀਅਰ ਨਾਗਰਿਕ ਦੇ ਕਾਨੂੰਨੀ ਅਧਿਕਾਰਾਂ ਦੀ ਉਲੰਘਣਾ ਹੋਈ ਹੈ, ਤਾਂ ਉਹ ਜੇਕਰ ਅਦਾਲਤ ਦਾ ਦਰਵਾਜ਼ਾ ਖੜਕਾਉਣਾ ਚਾਹੁੰਦਾ ਹੈ, ਤਾਂ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਨਵਾਂਸ਼ਹਿਰ ਵਿਖੇ ਸੰਪਰਕ ਕਰ ਸਕਦਾ ਹੈ ਅਤੇ ਇਸ ਸਬੰਧੀ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ ਦਾ ਲਾਭ ਲੈ ਸਕਦਾ ਹੈ।
ਇਸ ਮੌਕੇ ਬਿਰਧ ਆਸ਼ਰਮ ਦੇ ਮੁੱਖ ਸੇਵਾਦਾਰ ਬਾਬਾ ਬਲਵੰਤ ਸਿੰਘ ਵੱਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media