ਕਪੂਰਥਲਾ, 26 ਫਰਵਰੀ (ਪੰਜਾਬ ਪੋਸਟ ਬਿਊਰ) – ਨਹਿਰੂ ਯੁਵਾ ਕੇਂਦਰ ਕਪੂਰਥਲਾ ਵਲੋਂ ਜਲ ਸ਼ਕਤੀ ਮੁਹਿੰਮ ਤਹਿਤ ਪਾਣੀ ਦੀ ਸੁਚੱਜੀ ਵਰਤੋਂ ਅਤੇ ਮੀਂਹ ਦੇ
ਪਾਣੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਲਈ ਇਕ ਵਿਸ਼ੇਸ਼ ਪੋਸਟਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ ਵਲੋਂ ਜਾਰੀ ਕੀਤਾ ਗਿਆ।
ਉਨ੍ਹਾਂ ਕਿਹਾ ਕਿ ‘ਜਲ ਹੀ ਜੀਵਨ ਦਾ ਆਧਾਰ ਹੈ, ਜਿਸ ਕਰਕੇ ਇਸ ਦੀ ਸਾਂਭ ਸੰਭਾਲ ਸਭ ਤੋਂ ਅਹਿਮ ਹੈ’। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਵਲੋਂ ਪਵਨ, ਪਾਣੀ ਨੂੰ ਸਭ ਤੋਂ ਵੱਡਾ ਦਰਜ਼ਾ ਦਿੱਤਾ ਗਿਆ ਹੈ, ਜਿਸ ਕਰਕੇ ਸਾਡਾ ਸਭ ਦਾ ਫਰਜ਼ ਹੈ ਕਿ ਇਸ ਕੁਦਰਤੀ ਸਰੋਤ ਨੂੰ ਸਾਂਭਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।ਨਹਿਰੂ ਯੁਵਾ ਕੇਂਦਰ ਦੀ ਕੋਆਰਡੀਨੇਟਰ ਸਵਾਤੀ ਕੁਮਾਰ ਨੇ ਕਿਹਾ ਕਿ ਜਲ ਸ਼ਕਤੀ ਮੁਹਿੰਮ ਤਹਿਤ 31 ਮਾਰਚ ਤੱਕ ਜਿਲ੍ਹੇ ਭਰ ਵਿਚ ਸਮਾਗਮ ਕਰਵਾਏ ਜਾਣਗੇ।
ਇਸ ਮੌਕੇ ਰਾਜੇਸ਼ ਰਾਏ ਆਈ.ਟੀ ਮੈਨੇਜ਼ਰ, ਮੀਨਾ, ਸੌਰਵ, ਰੇਖਾ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media