Wednesday, April 15, 2026

ਆਰਥਿਕ ਪੱਖੋਂ ਕਮਜ਼ੋਰਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣਾ ਸਰਬਤ ਸਿਹਤ ਬੀਮਾ ਯੋਜਨਾ ਦਾ ਉਦੇਸ਼ – ਸਿਵਲ ਸਰਜਨ

ਕਪੂਰਥਲਾ, 26 ਫਰਵਰੀ (ਪੰਜਾਬ ਪੋਸਟ ਬਿਊਰ) – ਆਯੂਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਦਾ ਮੁੱਖ ਉਦੇਸ਼ ਉਨਾਂ ਲੋਕਾਂ ਤੱਕ ਉਚ ਸਿਹਤ ਸਹੂਲਤਾਂ ਦੀ ਪਹੁੰਚ ਕਰਨਾ ਹੈ, ਜਿਹੜੇ ਆਰਥਿਕ ਤੰਗੀ ਦੇ ਕਾਰਨ ਆਪਣਾ ਇਲਾਜ਼ ਨਹੀਂ ਕਰਵਾ ਸਕਦੇ।
ਸਿਵਲ ਸਰਜਨ ਕਪੂਰਥਲਾ ਡਾ. ਸੀਮਾ ਨੇ ਦੱਸਿਆ ਕਿ ਇਸ ਸਕੀਮ ਦੇ ਤਹਿਤ ਲਾਭਪਾਤਰੀ ਤੇ ਉਸ ਦੇ ਪਰਿਵਾਰ ਦਾ ਮੈਂਬਰਾਂ ਦਾ 5 ਲੱਖ ਤੱਕ ਦਾ ਇਲਾਜ ਸਰਕਾਰੀ ਤੇ ਸੂਚੀਬੱਧ ਹਸਪਤਾਲਾਂ ਵਿਚ ਮੁਫਤ ਹੈ।ਉਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਕੀਮ ਦਾ ਲਾਭ ਲੈਣ।ਉਨਾਂ ਦੱਸਿਆ ਕਿ ਇਹ ਮੁਹਿੰਮ 28 ਫਰਵਰੀ ਤੱਕ ਚੱਲੇਗੀ, ਜਿਸ ਦੌਰਾਨ 3.76 ਲੱਖ ਕਾਰਡ ਬਣਾਏ ਜਾਣਗੇ।
                  ਡਿਪਟੀ ਮੈਡੀਕਲ ਕਮਿਸਨਰ ਡਾ. ਸਾਰਿਕਾ ਦੁੱਗਲ ਨੇ ਦੱਸਿਆ ਕਿ ਇਸ ਸੰਬੰਧੀ ਜਾਗਰੁਕਤਾ ਵੈਨ ਵੀ ਫੀਲਡ ਵਿਚ ਜਾ ਕੇ ਲੋਕਾਂ ਨੂੰ ਜਾਗਰੁਕ ਕਰ ਰਹੀ ਹੈ, ਨਾਲ ਹੀ ਬਲਾਕਾਂ ਵਿਚ ਸੀਨੀਅਰ ਮੈਡੀਕਲ ਅਫਸਰਾਂ ਕੋਲ ਉਨਾਂ ਦੇ ਏਰੀਆ ਨਾਲ ਸੰਬੰਧਤ ਲਾਭਪਾਤਰੀਆਂ ਦੀ ਲਿਸਟਾਂ ਵੀ ਉਪਲੱਬਧ ਹਨ ਅਤੇ ਕਿਹਾ ਗਿਆ ਹੈ ਕਿ ਉਹ ਇਸ ਸਕੀਮ ਦੀ ਵੱਧ ਤੋਂ ਵੱਧ ਜਾਗਰੁਕਤਾ ਕਰਵਾਉਣ ਤਾਂ ਜੋ ਯੋਗ ਲਾਭਪਾਤਰੀਆਂ ਤੱਕ ਇਸ ਸਕੀਮ ਦਾ ਲਾਭ ਪਹੁੰਚ ਸਕੇ।
                 ਜ਼ਿਕਰਯੋਗ ਹੈ ਕਿ ਜਿਲਾ ਕਪੂਰਥਲਾ ਵਿਚ ਹੁਣ ਤੱਕ 103369 ਲੋਕਾਂ ਦੇ ਈ ਕਾਰਡ ਜੈਨਰੈਟ ਹੋ ਚੁੱਕੇ ਹਨ। ਡਾ. ਸਾਰਿਕਾ ਦੁੱਗਲ ਨੇ ਦੱਸਿਆ ਕਿ ਕਾਮਨ ਸਰਵਿਸ ਸੈਂਟਰਾਂ ਸੇਵਾ ਕੇਂਦਰਾਂ, ਮਾਰਕਿਟ ਕਮੇਟੀਆਂ ਵਿਚ ਵੀ ਇਹ ਕਾਰਡ ਬਣ ਰਹੇ ਹਨ ਤੇ ਲੋਕ ਦਸਤਾਵਜ਼ ਦਿਖਾ ਕੇ ਆਪਣਾ ਈ ਕਾਰਡ ਬਣਵਾ ਸਕਦੇ ਹਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …