ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ 28 ਫਰਵਰੀ ਤੱਕ ਹਰੇਕ ਪਿੰਡ ਵਿਚ ਸਰਬੱਤ ਸਿਹਤ ਬੀਮਾ ਯੋਜਨਾ ਦੇ ਈ ਕਾਰਡ ਬਣਾਉਣ
ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵਲੋਂ ਪਿੰਡ ਪੱਧਰ ਦੇ ਉਦਮੀ ਜਗਦੀਪ ਸਿੰਘ ਅਤੇ ਵਿਕਾਸ ਕੁਮਾਰ ਨੂੰ ਅਟਾਰੀ ਵਿਖੇ ਵਿਸ਼ੇਸ਼ ਕੈਂਪ ਲਗਾਉਣ ਦੀ ਹਦਾਇਤ ਕੀਤੀ ਗਈ ਸੀ।ਪ੍ਰੰਤੂ ਉਨਾਂ ਵਲੋਂ ਵਿਸ਼ੇਸ਼ ਕੈਂਪ ਲਗਾਉਣ ਤੋਂ ਇਨਕਾਰ ਕਰ ਦਿੱਤਾ ਗਿਆ।ਜਿਸ ‘ਤੇ ਕਾਰਵਾਈ ਕਰਦਿਆਂ ਹੋਇਆਂ ਕਾਮਨ ਸਰਵਿਸ ਸੈਂਟਰ ਮੁੱਖ ਦਫ਼ਤਰ ਚੰਡੀਗੜ੍ਹ ਵਲੋਂ ਇਨਾਂ ਦੀ ਆਯੁਸ਼ਮਾਨ ਆਈ.ਡੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media