Tuesday, July 28, 2026

ਯੂਨੀਵਰਸਿਟੀ ਦੇ ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਵੱਲੋਂ ਆਨਲਾਈਨ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਸੰਪਨ

ਅੰਮ੍ਰਿਤਸਰ, 26 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਸਿਖਿਆ ਦੇ ਖੇਤਰ ਵਿਚ ਬੀਤੇ ਸਮੇਂ ਦੋਰਾਨ ਬਹੁਤ ਸਾਰੀਆਂ ਤਬਦੀਲੀਆਂ ਆਈਆਂ ਹਨ ਅਤੇ ਅਧਿਆਪਕਾਂ ਨੂੰ ਇਹਨਾਂ ਤਬਦੀਲੀਆਂ ਤੋਂ ਜਾਣੂ ਹੋਣਾ ਬਹੁਤ ਜਰੂਰੀ ਹੈ।ਤਾਂ ਜੋ ਉਹ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਮੁਕਾਬਲਾ ਕਰਨ ਦੇ ਯੋਗ ਬਣਾ ਸਕਣ।ਉਹਨਾਂ ਕਿਹਾ ਕਿ ਉਚੇਰੀ ਸਿੱਖਿਆ ਨਾਲ ਸੰਬੰਧਿਤ ਅਧਿਆਪਕਾਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਅਜਿਹੇ ਪ੍ਰੋਗਰਾਮ ਵੱਧ ਤੋਂ ਵੱਧ ਕਰਵਾਉਣੇ ਚਾਹੀਦੇ ਹਨ ਉਹ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ-ਮਨੂੱਖੀ ਸਰੋਤ ਤੇ ਵਿਕਾਸ ਕੇਂਦਰ ਵੱਲੋਂ ਨਵੇਂ ਫੈਕਲਟੀ ਮੈਂਬਰਾਂ ਦੇ ਤੀਜੇ ਆਨਲਾਈਨ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਦੇ ਪਹਿਲੇ ਅਕਾਦਮਿਕ ਸੈਸ਼ਨ ਮੌਕੇ ਸੰਬੋਧਨ ਕਰ ਰਹੇ ਸਨ।ਇਸ ਪ੍ਰੋਗਰਾਮ ਵਿਚ 43 ਨਵ-ਨਿਯੁੱਕਤ ਅਧਿਆਪਕ ਨੇ ਭਾਗ ਲਿਆ ।
           ਪੋ੍. ਸੰਧੂ ਨੇ ਕਿਹਾ ਕਿ ਇਹ ਵਿਭਾਗ ਉਹਨਾਂ ਦੇ ਪਸੰਦੀਦਾ ਵਿਭਾਗਾਂ ਵਿਚੋਂ ਇੱਕ ਹੈ ਜੋ ਅਧਿਆਪਕਾਂ ਨੂੰ ਸਿਖਲਾਈ ਦੇਣ ਦੀ ਵਿਉਂਤ ਉਹਨਾਂ ਵਲੋਂ ਹੀ ਯੂ.ਜੀ.ਸੀ ਦੇ ਸਕੱਤਰ ਹੋਣ ਮੌਕੇ ਬਣਾਈ ਗਈ ਸੀ।ਉਹਨਾਂ ਕਿਹਾ ਕਿ ਵੱਖ-ਵੱਖ ਯੂਨੀਵਰਸਿਟੀਆਂ ਵਿਚ ਸਥਾਪਿਤ ਇਹ ਵਿਭਾਗ ਆਪਣੇ ਕਾਰਜ਼ ਨੂੰ ਬਖੂਬੀ ਨਿਭਾਅ ਰਿਹਾ ਹੈ ਤੇ ਅਧਿਆਪਕਾਂ ਦੀ ਸਿਖਲਾਈ ਵਿਚ ਆਪਣਾ ਵਡਮੁੱਲਾ ਯੋਗਦਾਨ ਪਾ ਰਿਹਾ ਹੈ।ਉਹਨਾਂ ਅਧਿਆਪਕਾਂ ਨੂੰ ਕਿਹਾ ਕਿ ਉਹ ਮਹਾਂਮਾਰੀ ਖਤਮ ਹੋਣ ਉਪਰੰਤ ਯੂਨੀਵਰਸਿਟੀ ਦਾ ਦੌਰਾ ਜਰੂਰ ਕਰਨ ਅਤੇ ਇਸ ਵਿਭਾਗ ਵਲੋਂ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ ਵਿਚ ਸ਼ਾਮਲ ਹੋਣ ।
               ਕੇਂਦਰ ਦੇ ਡਿਪਟੀ ਡਾਇਰੈਕਟਰ ਪ੍ਰੋ. ਰਾਜਬੀਰ ਭੱਟੀ ਨੇ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲਿਆਂ ਅਧਿਆਪਕਾਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਵਾਈਸ ਚਾਂਸਲਰ ਪ੍ਰੋ. ਸੰਧੂ ਦੀ ਯੋਗ ਅਗਵਾਈ ਹੇਠ ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਉਘੇ ਵਿਦਵਾਨਾਂ ਦੇ ਅਨਮੋਲ ਵਿਚਾਰਾਂ ਨੂੰ ਖੋਜਾਰਥੀਆਂ ਅਤੇ ਅਧਿਆਪਕਾਂ ਤਕ ਪੁਚਾਉਣ ਲਈ ਹਮੇਸ਼ਾ ਯਤਨਸ਼ੀਲ ਹੈ।
                ਇਸ ਮੌਕੇ ਭਾਗ ਲੈਣ ਵਾਲੇ ਅਧਿਆਪਕਾਂ ਨੇ ਕੋਰਸ ਦੌਰਾਨ ਹਾਸਲ ਕੀਤੀ ਜਾਣਕਾਰੀ ਤੇ ਤਸੱਲੀ ਦਾ ਪ੍ਰਗਟਾਵਾ ਕਰਦੇ ਹੋਏ ਵਿਭਾਗ ਦੀ ਸ਼ਲਾਘਾ ਕੀਤੀ ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …