Monday, July 27, 2026

ਬਲਾਚੌਰ ’ਚ ਕੋਵਿਡ ਹੁਕਮਾਂ ਅਤੇ ਨੇਮਾਂ ਦੀ ਉਲੰਘਣਾ ਸਬੰਧੀ ਤਿੰਨ ਮਾਮਲੇ ਦਰਜ਼

ਦਿਸ਼ਾ-ਨਿਰਦੇਸ਼ ਨਾ ਮੰਨਣ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ – ਐਸ.ਡੀ.ਐਮ

ਬਲਾਚੌਰ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਵਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜਾਰੀ ਹਦਾਇਤਾਂ ’ਤੇ ਕਾਰਵਾਈ 7ਰਦਿਆਂ ਬਲਾਚੌਰ ਵਿਖੇ ਕੋਵਿਡ ਸਬੰਧੀ ਜਾਰੀ ਹੁਕਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ ਡਿਜ਼ਾਸਟਰ ਮੈਨੇਜਮੈਂਟ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਬੀਤੇ ਦਿਨ ਤਿੰਨ ਮਾਮਲੇ ਦਰਜ਼ ਕੀਤੇ ਗਏ ਹਨ।ਐਸ.ਡੀ.ਐਮ ਬਲਾਚੌਰ ਦੀਪਕ ਰੁਹੇਲਾ ਨੇ ਦੱਸਿਆ ਕਿ ਇਸ ਸਬੰਧੀ ਬਲਵਿੰਦਰ ਕੁਮਾਰ ਵਾਸੀ ਵਾਰਡ ਨੰਬਰ 5 ਬਲਾਚੌਰ ਖਿਲਾਫ਼ ਥਾਣਾ ਸਿਟੀ ਬਲਾਚੌਰ ਵਿਖੇ ਐਫ.ਆਈ. ਆਰ ਨੰਬਰ 20 ਦਰਜ਼ ਕੀਤੀ ਗਈ ਹੈ।ਥਾਣਾ ਕਾਠਗੜ੍ਹ ਵਿਖੇ ਸੰਦੀਪ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਗੋਦਾਰਾ ਬਾਜਾਖਾਨਾ ਫਰੀਦਕੋਟ ਖਿਲਾਫ਼ ਐਫ.ਆਈ.ਆਰ ਨੰਬਰ 22 ਅਤੇ ਥਾਣਾ ਬਲਾਚੌਰ ਵਿਖੇ ਸੁਖਵਿੰਦਰ ਸਿੰਘ ਪੁੱਤਰ ਲੇਖ ਰਾਜ ਵਾਸੀ ਪਿੰਡ ਜਡਾਲੀ ਖਿਲਾਫ਼ ਐਫ.ਆਈ.ਆਰ ਨੰਬਰ 23 ਦਰਜ਼ ਕੀਤੀ ਗਈ ਹੈ।
                 ਐਸ.ਡੀ.ਐਮ ਦੀਪਕ ਰੁਹੇਲਾ ਨੇ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਨਿਯਮਾਂ ਦਾ ਪਾਲਣ ਕਰਨਾ ਬੇਹੱਦ ਜ਼ਰੂਰੀ ਹੈ ਅਤੇ ਇਸ ਪ੍ਰਤੀ ਲਾਪਰਵਾਹੀ ਨਹੀਂ ਵਰਤਣੀ ਚਾਹੀਦੀ।ਉਨ੍ਹਾਂ ਕਿਹਾ ਕਿ ਇਹ ਆਮ ਵੇਖਣ ਵਿਚ ਆ ਰਿਹਾ ਹੈ ਕਿ ਲੋਕਾਂ ਵੱਲੋਂ ਇਸ ਨੂੰ ਹਲਕੇ ਵਿਚ ਲਿਆ ਜਾ ਰਿਹਾ ਹੈ, ਜੋ ਕਿ ਘਾਤਕ ਸਿੱਧ ਹੋ ਸਕਦਾ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਕੋਵਿਡ ਨਿਯਮਾਂ ਦਾ ਪੂਰੀ ਤਰ੍ਹਾਂ ਪਾਲਣ ਕਰਨ ਅਤੇ ਸਮਾਜਿਕ ਦੂਰੀ ਰੱਖਣ ਦੇ ਨਾਲ-ਨਾਲ ਮਾਸਕ ਪਹਿਨਣਾ ਯਕੀਨੀ ਬਣਾਉਣ ਅਤੇ ਜਨਤਕ ਤੌਰ ’ਤੇ ਨਾ ਥੁੱਕਣ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …