Saturday, July 25, 2026

ਐਸ.ਡੀ.ਐਮ ਵਲੋਂ ਚੋਣਾਂ ਦੌਰਾਨ ਅਹਿਮ ਯੋਗਦਾਨ ਦੇਣ ਵਾਲਿਆਂ ਦਾ ਪ੍ਰਸੰਸਾ ਪੱਤਰਾਂ ਨਾਲ ਸਨਮਾਨ

ਬਲਾਚੌਰ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਐਸ.ਡੀ.ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਵੱਲੋਂ ਨਗਰ ਕੌਂਸਲ ਚੋਣਾਂ ਦੌਰਾਨ ਅਹਿਮ ਯੋਗਦਾਨ ਦੇਣ ਵਾਲੀਆਂ ਸ਼ਖਸੀਅਤਾਂ ਦਾ ਪ੍ਰਸੰਸਾ ਪੱਤਰਾਂ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ।ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨਾਲ ਜੁੜੀਆਂ ਸਮੂਹ ਸ਼ਖਸੀਅਤਾਂ ਵੱਲੋਂ ਕੀਤੀ ਦਿਨ-ਰਾਤ ਮਿਹਨਤ ਅਤੇ ਸਹਿਯੋਗ ਸਦਕਾ ਹੀ ਚੋਣਾਂ ਬਹੁਤ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹੀਆਂ।ਉਨ੍ਹਾਂ ਕਿਹਾ ਕਿ ਸੈਕਟਰ ਸੁਪਰਵਾਈਜ਼ਰ ਤੋਂ ਲੈ ਕੇ ਪੋਲਿੰਗ ਅਫ਼ਸਰ ਤੱਕ ਹਰੇਕ ਨੇ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ ਹੈ, ਜਿਸ ਸਦਕਾ ਉਨ੍ਹਾਂ ਦੇ ਦਫ਼ਤਰ ਦੇ ਮਾਣ ਵਿਚ ਵਾਧਾ ਹੋਇਆ ਹੈ।ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿਚ ਵੀ ਇਨ੍ਹਾਂ ਸ਼ਖਸੀਅਤਾਂ ਵੱਲੋਂ ਉਨ੍ਹਾਂ ਨੂੰ ਇਸੇ ਤਰ੍ਹਾਂ ਸਹਿਯੋਗ ਮਿਲਦਾ ਰਹੇਗਾ।
ਉਨ੍ਹਾਂ ਜ਼ਿਲ੍ਹਾ ਮਾਸਟਰ ਟਰੇਨਰ ਡਾ. ਸੁਰਿੰਦਰਪਾਲ ਅਗਨੀਹੋਤਰੀ, ਸਵੀਪ ਨੋਡਲ ਅਫ਼ਸਰ ਸੁਰਜੀਤ ਸਿੰਘ ਮਝੂਰ, ਪਟਵਾਰੀ ਰਵਿੰਦਰ ਸਿੰਘ ਘੁੰਮਣ ਸਮੇਤ 20 ਸੈਕਟਰ ਸੁਪਰਵਾਈਜ਼ਰਾਂ ਅਤੇ ਐਸ.ਡੀ.ਐਮ ਤੇ ਤਹਿਸੀਲ ਦਫ਼ਤਰ ਦੇ ਸਮੁੱਖੇ ਅਮਲੇ ਨੂੰ ਪ੍ਰਸੰਸਾ ਪੱਤਰ ਤਕਸੀਮ ਕੀਤੇ।ਸੈਕਟਰ ਸੁਪਰਵਾਈਜ਼ਰਾਂ ਵੱਲੋਂ ਵੀ ਪਾਰਟੀਆਂ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਲਈ ਐਸ.ਡੀ.ਐਮ ਜਗਦੀਸ਼ ਸਿੰਘ ਜੌਹਲ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਡੀ.ਐਸ.ਪੀ ਨਵਾਂਸ਼ਹਿਰ ਸਵਿੰਦਰਪਾਲ ਸਿੰਘ, ਤਹਿਸੀਲਦਾਰ ਕੁਲਵੰਤ ਸਿੰਘ ਸਿੱਧੂ, ਨਾਇਬ ਤਹਿਸੀਲਦਾਰ ਕੁਲਵਰਨ ਸਿੰਘ, ਸਪੁਰਡੈਂਟ ਜਸਵਿੰਦਰ ਸਿੰਘ, ਇੰਦਰਜੀਤ ਸਿੰਘ, ਰਣਜੀਤ ਸਿੰਘ, ਰਾਜਨ ਭਾਟੀਆ, ਸ਼ਰਨਜੀਤ ਸਿੰਘ, ਸ਼ਾਮ ਲਾਲ, ਗੁਰਦੀਪ ਸਿੰਘ, ਬਲਵਿੰਦਰ ਸਿੰਘ, ਅਮਨਦੀਪ ਸਿੰਘ, ਕੁਲਵਿੰਦਰ, ਮੈਡਮ ਜੋਤੀ, ਹਰਦੀਪ ਸਿੰਘ, ਦੀਪਕ ਜੋਸ਼ੀ ਆਦਿ ਹਾਜ਼ਰ ਸਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …