Saturday, March 7, 2026

ਜਿਲ੍ਹਾ ਕੋਰਟ ਕੰਪਲੈਕਸ ਵਿਖੇ ਨੈਸ਼ਨਲ ਲੋਕ ਅਦਾਲਤ 10 ਅਪ੍ਰੈਲ ਨੂੰ – ਜਿਲ੍ਹਾ ਅਤੇ ਸ਼ੈਸਨ ਜੱਜ

ਪਠਾਨਕੋਟ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸਿਜ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕੋਰਟ ਕੰਪਲੈਕਸ ਪਠਾਨਕੋਟ ਦੀ ਸਾਰੀਆਂ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।
                  ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਕੰਵਲਜੀਤ ਸਿੰਘ ਬਾਜਵਾ ਨੇ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਦਾ ਮੁੱਖ ਮਨੋਰਥ/ ਰਾਜੀਨਾਮੇਂ ਰਾਹੀਂ ਅਦਾਲਤੀ ਕੇਸਾਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦਾ ਪੈਸਾ ਅਤੇ ਸਮਾਂ ਬਚ ਸਕੇ।ਉਨਾਂ ਕਿਹਾ ਕਿ ਗੰਭੀਰ ਕਿਸਮ ਦੇ ਫੋਜ਼ਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਲੋਕ ਅਦਾਲਤ ਵਿੱਚ ਸੁਣੇ ਜਾਂਦੇ ਹਨ।
               ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦੇ ਵਿੱਚ ਕੇਸ ਲਗਾਉਣ ਦਾ ਤਰੀਕਾ ਇਹ ਹੈ ਕਿ ਹਰ ਉਹ ਵਿਅਕਤੀ ਜਿਸ ਦਾ ਅਦਾਲਤ ਵਿੱਚ ਕੇਸ ਲੰਬਿਤ/ਚੱਲਦਾ ਹੈ ਅਤੇ ਲੋਕ ਅਦਾਲਤ ਰਾਹੀ ਸਮਝੋਤਾ ਕਰਵਾਉਣ ਦਾ ਇੱਛੁਕ ਹੈ, ਇਸ ਸਬੰਧੀ ਦਰਖਾਸਤ ਸਬੰਧਿਤ ਅਦਾਲਤ ਦੇ ਜੱਜ ਸਾਹਿਬ ਨੂੰ ਪੇਸ਼ ਕਰ ਸਕਦਾ ਹੈ।ਜੇਕਰ ਕੇਸ ਅਦਾਲਤ ਵਿੱਚ ਲੰਬਿਤ ਨਹੀਂ ਹੈ (ਪ੍ਰੀ ਲਿਟੀਗੇਟਿਵ ਸਟੇਜ਼) ਤਾਂ ਅਜਿਹੇ ਮਸਲਿਆਂ ਸਬੰਧੀ ਦਰਖਾਸਤ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਿਲ੍ਹਾ ਕਚਹਿਰੀਆਂ ਪਠਾਨਕੋਟ ਨੂੰ ਦਿੱਤੀ ਜਾ ਸਕਦੀ ਹੈ ।
                       ਲੋਕ ਅਦਾਲਤਾਂ ਵਿੱਚ ਛੇਤੀ ਤੇ ਸਸਤਾ ਨਿਆਂ ਮਿਲਦਾ ਹੈ।ਇਸ ਦੇ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਸ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ।ਫੈਸਲੇ ਹੋਣ ਉਪੰਰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵੀ ਵਾਪਿਸ ਮਿਲ ਜਾਂਦੀ ਹੈ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …