ਪਠਾਨਕੋਟ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਅਧੀਨ ਲਾਭਪਾਤਰੀਆਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ
ਦੇਣ ਲਈ 28 ਫਰਵਰੀ ਤੱਕ ਵਿਸ਼ੇਸ ਮੂਹਿੰਮ ਚਲਾਈ ਜਾ ਰਹੀ ਹੈ।ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨੂੰ ਅਪੀਲ ਹੈ ਕਿ ਉਹ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਲਈ ਅਪਣਾ ਆਯੂਸ਼ਮਾਨ ਸਿਹਤ ਬੀਮਾ ਕਾਰਡ ਜਰੂਰ ਬਣਵਾਉਣ।ਮਾਯੂਰ ਸ਼ਰਮਾ ਜਿਲ੍ਹਾ ਕੋਆਰਡੀਨੇਟਰ, ਅਜੈ ਪਿੰਯਾ, ਰਾਕੇਸ਼ ਕੁਮਾਰ ਸੀ.ਐਸ.ਸੀ ਸੈਂਟਰ ਇੰਚਾਰਜ਼ ਅਤੇ ਹੋਰ ਅਧਿਕਾਰੀ ਵੀ ਇਸ ਸਮੇਂ ਹਾਜ਼ਰ ਸਨ।
ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਪਠਾਨਕੋਟ ਨੇ ਡਿਪੂ ਹੋਲਡਰਾਂ ਨਾਲ ਆਯੋਜਿਤ ਮੀਟਿੰਗ ਦੋਰਾਨ ਕਿਹਾ ਕਿ ਹਰੇਕ ਡਿਪੂ ਹੋਲਡਰ ਸਮਾਰਟ ਰਾਸ਼ਨ ਕਾਰਡਧਾਰਕ ਨੂੰ ਆਯੂਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਿਹਤ ਬੀਮਾ ਕਾਰਡ ਬਣਵਾਉਣ ਲਈ ਜਾਗਰੂਕ ਕਰੇਗਾ।
ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲੇ੍ਹ ਵਿਚ ਵਿਸ਼ੇਸ਼ ਕੈਪ ਲਗਾਏ ਜਾ ਰਹੇ ਹਨ।ਯੋਗ ਲਾਭਪਾਤਰੀ ਆਪਣਾ ਈ ਕਾਰਡ ਬਣਵਾਉਣ ਲਈ ਢੁੱਕਵੇ ਪਛਾਣ ਦਸਤਾਵੇਜ਼ਾਂ ਨਾਲ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਟਰ ਜਾਂ ਸੇਵਾ ਕੇਦਰ ਤੱਕ ਪਹੰੁਚ ਕਰਨ ਤਾਂ ਜੋ ਉੂਨ੍ਹਾਂ ਦੇ 5 ਲੱਖ ਰੁਪਏ ਤੱਕ ਦੀਆਂ ਨਕਦੀ ਰਹਿਤ ਇਲਾਜ਼ ਸੇਵਾਵਾਂ ਦਾ ਲਾਭ ਮਿਲ ਸਕੇ।
ਉਨ੍ਹਾਂ ਦੱਸਿਆ ਕਿ ਜਿੰਨਾਂ ਲਾਭਪਾਤਰੀਆਂ ਕੋਲ ਪਰਿਵਾਰਕ ਦਸਤਾਵੇਜ਼ ਨਹੀ ਹਨ, ਉਹ ਸਰਪੰਚ/ਨਗਰ ਕੋਂਸਲਰ ਦੁਆਰਾ ਤਸਦੀਕ ਕੀਤਾ ਹੋਇਆ ਪਰਿਵਾਰਕ ਘੋਸ਼ਣਾ ਪੱਤਰ ਵੀ ਦੇ ਕੇ ਆਪਣਾ ਈ ਕਾਰਡ ਬਣਵਾ ਸਕਦੇ ਹਨ।ਉਨਾਂ ਕਿਹਾ ਕਿ ਇਸ ਲਈ ਫਾਰਮ ਵੈਬਸਾਈਟ www.sha.punjab.gov.in ‘ਤੇ ਉਪਲੱਬਧ ਹੈ।
Check Also
ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …
Punjab Post Daily Online Newspaper & Print Media