ਨਵਾਂਸ਼ਹਿਰ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ
ਰਜਿਸਟਰਡ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਲਈ ਜ਼ਿਲ੍ਹੇ ਦੇ ਸਮੂਹ 17 ਸੇਵਾ ਕੇਂਦਰ 28 ਫਰਵਰੀ ਦਿਨ ਐਤਵਾਰ ਨੂੰ ਵੀ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿਣਗੇ।ਉਨ੍ਹਾਂ ਕਿਹਾ ਕਿ ਇਸ ਸਹੂਲਤ ਦਾ ਜ਼ਿਲ੍ਹੇ ਦੇ ਯੋਗ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਈ-ਕਾਰਡ ਹੋਣਾ ਜ਼ਰੂਰੀ ਹੈ।ਜਿਸ ਨਾਲ ਲਾਭਪਾਤਰੀ ਪਰਿਵਾਰਾਂ ਨੂੰ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸੁਵਿਧਾ ਮਿਲਦੀ ਹੈ।ਉਨ੍ਹਾਂ ਜ਼ਿਲ੍ਹੇ ਦੇ ਸਮੂਹ ਰਜਿਸਟਰਡ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦਾ ਹਾਲੇ ਤੱਕ ਈ-ਕਾਰਡ ਨਹੀਂ ਬਣਿਆ, ਤਾਂ ਉਹ ਆਪਣੇ ਨਜ਼ਦੀਕੀ ਸੇਵਾ ਕੇਂਦਰ ਵਿਚ ਜਾ ਕੇ ਬਣਵਾ ਸਕਦੇ ਹਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ਵਿੱਚ ਜਿਲ੍ਹੇ `ਚੋਂ ਹਾਸਲ ਕੀਤੀਆਂ ਸ਼ਾਨਦਾਰ ਪੁਜ਼ੀਸ਼ਨਾਂ
ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਅਕਾਦਮਿਕ ਉਤਮਤਾ ਦੀ ਆਪਣੀ …
Punjab Post Daily Online Newspaper & Print Media