Friday, June 5, 2026

ਧਰਮ ਪ੍ਰਚਾਰ ਕਮੇਟੀ ਦੇ ਕਲਰਕ ਰਵੇਲ ਸਿੰਘ ਦਾ ਸੇਵਾਮੁਕਤੀ ’ਤੇ ਸਨਮਾਨ

ਅੰਮ੍ਰਿਤਸਰ, 27 ਫ਼ਰਵਰੀ (ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵਿਖੇ ਰਿਕਾਰਡ ਬ੍ਰਾਂਚ ਵਿੱਚ ਕਲਰਕ ਵਜੋਂ ਸੇਵਾ ਨਿਭਾਅ ਰਹੇ ਰਵੇਲ ਸਿੰਘ ਦੇ ਸੇਵਾ ਮੁਕਤ ਹੋਣ ’ਤੇ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ।ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਅਧਿਕਾਰੀਆਂ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ, ਜਦਕਿ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦਿੱਤੇ ਗਏ।ਮੁੱਖ ਸਕੱਤਰ ਐਡਵੋਕੇਟ ਧਾਮੀ ਨੇ ਰਵੇਲ ਸਿੰਘ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।
                      ਇਸ ਮੌਕੇ ਮੀਤ ਸਕੱਤਰ ਸਿਮਰਜੀਤ ਸਿੰਘ ਕੰਗ, ਗੁਰਿੰਦਰ ਸਿੰਘ ਮਥਰੇਵਾਲ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸੁਪ੍ਰਿੰਟੈਂਡੈਂਟ ਪਲਵਿੰਦਰ ਸਿੰਘ, ਇੰਚਾਰਜ ਮਨਜੀਤ ਸਿੰਘ, ਪ੍ਰੋ. ਸੁਖਦੇਵ ਸਿੰਘ, ਵਰਿੰਦਰ ਸਿੰਘ ਠਰੂ ਆਦਿ ਮੌਜੂਦ ਸਨ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ਵਿੱਚ ਜਿਲ੍ਹੇ `ਚੋਂ ਹਾਸਲ ਕੀਤੀਆਂ ਸ਼ਾਨਦਾਰ ਪੁਜ਼ੀਸ਼ਨਾਂ

ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਅਕਾਦਮਿਕ ਉਤਮਤਾ ਦੀ ਆਪਣੀ …