ਨਵਾਂਸ਼ਹਿਰ, 2 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤੀ ਨੇਵੀ ਵੱਲੋਂ ਟ੍ਰੇਡਜ਼ਮੈਨ ਮੇਟ ਅਸਾਮੀ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ।ਜਿਸ ਲਈ 18 ਤੋਂ 25
ਸਾਲ ਦੇ ਦਸਵੀਂ ਪਾਸ ਅਤੇ ਆਈ.ਟੀ.ਆਈ ਸਰਟੀਫਿਕੇਟ ਹੋਲਡਰ ਬਿਨੈ ਕਰ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਯੋਗ ਪ੍ਰਾਰਥੀ ਭਾਰਤੀ ਨੇਵੀ ਦੀ ਵੈਬਸਾਈਟ www.joinindiannavy.gov.in ਤੇ 7 ਮਾਰਚ 2021 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਪੂਰਬੀ ਨੇਵਲ ਕਮਾਨ ਵਿਚ ਕੁੱਲ ਅਸਾਮੀਆਂ 710 ਹਨ ਜਦਕਿ ਪੱਛਮੀ ਕਮਾਨ ਵਿਚ 324 ਅਤੇ ਦੱਖਣੀ ਕਮਾਨ ਵਿਚ ਕੁੱਲ 125 ਅਸਾਮੀਆਂ ਹਨ।ਉਨ੍ਹਾਂ ਕਿਹਾ ਕਿ ਭਾਰਤੀ ਨੇਵੀ ਵਿਚ ਭਰਤੀ ਹੋਣ ਦਾ ਇਹ ਸੁਨਹਿਰੀ ਮੌਕਾ ਹੈ। ਕੈਰੀਅਰ ਕਾਊਂਸਲਰ ਹਰਮਨਦੀਪ ਸਿੰਘ ਨੇ ਇਸ ਸਬੰਧੀ ਦੱਸਿਆ ਕਿ ਭਾਰਤੀ ਨੇਵੀ ਵਿਚ ਭਰਤੀ ਹੋਣ ਦੇ ਚਾਹਵਾਨ ਪ੍ਰਾਰਥੀਆਂ ਨੂੰ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।ਵਧੇਰੇ ਜਾਣਕਾਰੀ ਭਾਰਤੀ ਨੇਵੀ ਦੀ ਵੈਬਸਾਈਟ ਤੋਂ ਲਈ ਜਾ ਸਕਦੀ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media