ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਹਰੀ ਸਿੰਘ ਦਾ ਸਨਮਾਨ
ਧੂਰੀ, 2 ਮਾਰਚ (ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ਼ ਹਰੀ ਸਿੰਘ ਪ੍ਰੀਤ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਪਵਿੱਤਰ ਪ੍ਰਕਾਸ਼
ਦਿਹਾੜੇ ਮੌਕੇ ਭਲਵਾਨ, ਧੂਰਾ, ਰਾਜੋਮਾਜਰਾ, ਬੁਰਜ ਗੋਹਰਾ, ਬੁਰਜ ਸੇਢਾ ਆਦਿ ਵੱਖ-ਵੱਖ ਪਿੰਡਾਂ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਰੱਖੇ ਗਏ ਧਾਰਮਿਕ ਸਮਾਗਮਾਂ ਵਿੱਚ ਪਹੁੰਚ ਕੇ ਆਪਣੀ ਹਾਜ਼ਰੀ ਲਗਵਾਈ।ਵੱਖ-ਵੱਖ ਪਿੰਡਾਂ ਵਿੱਚ ਅਕਾਲੀ ਆਗੂ ਅਤੇ ਸਮਾਜਸੇਵੀ ਹਰੀ ਸਿੰਘ ਪ੍ਰੀਤ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਹਨਾਂ ਪਿੰਡਾਂ ਦੇ ਮੋਹਤਬਰ ਅਕਾਲੀ ਆਗੂਆਂ ਨਾਲ ਮੁਲਾਕਾਤ ਕਰਨ ਉਪਰੰਤ ਉਨਾਂ ਦੱਸਿਆ ਕਿ ਕੈਪਟਨ ਸਰਕਾਰ ਵੱਲੋਂ ਪੰਜਾਬ ਦੀ ਸੱਤਾ ਸਾਂਭਣ ਤੋਂ ਪਹਿਲਾਂ ਲੋਕਾਂ ਨਾਲ ਜੋ ਝੂਠੇ ਵਾਅਦੇ ਕੀਤੇ ਗਏ ਸਨ, ਉਹਨਾਂ ਦਾ ਪਰਦਾਫਾਸ਼ ਹੋ ਚੁੱਕਾ ਹੈ।ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਟਕਾ ਸਾਹਿਬ ਦੀ ਚੁੱਕੀ ਸਹੁੰ ਵੀ ਝੂਠੀ ਪੈ ਚੁੱਕੀ ਹੈ, ਕਿਉਂਕਿ ਪੰਜਾਬ ਵਿੱਚ ਨਸ਼ਿਆਂ ਦੇ ਸੌਦਾਗਰ ਸਿਆਸੀ ਸ਼ਹਿ ‘ਤੇ ਸ਼ਰੇਆਮ ਨਸ਼ੇ ਵੇਚ ਰਹੇ ਹਨ।ਉਹਨਾਂ ਕਿਹਾ ਕਿ 2022 ਦੀਆਂ ਚੋਣਾਂ ਦੌਰਾਨ ਕੈਪਟਨ ਸਰਕਾਰ ਦਾ ਭੋਗ ਪੈਣ ਵਾਲਾ ਹੈ ਅਤੇ ਮੁੜ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ‘ਤੇ ਪੰਜਾਬ ਦੀ ਲੀਹੋਂ ਲੱਥੀ ਗੱਡੀ ਪੱਟੜੀ ‘ਤੇ ਲਿਆਂਦੀ ਜਾਵੇਗੀ।
ਇਸ ਮੌਕੇ ਜੱਥੇਦਾਰ ਭੁਪਿੰਦਰ ਸਿੰਘ ਭਲਵਾਨ, ਫਤਿਹ ਜੰਗ ਸਿੰਘ ਸਾਬਕਾ ਸਰਪੰਚ, ਪ੍ਰੀਤਮ ਸਿੰਘ ਨੰਬਰਦਾਰ, ਜਗਜੀਤ ਸਿੰਘ, ਜਰਨੈਲ ਸਿੰਘ, ਬਲਦੇਵ ਸਿੰਘ ਸਰਪੰਚ ਭਲਵਾਨ, ਡਾ. ਰਾਜ ਸਿੰਘ, ਦਵਿੰਦਰ ਸਿੰਘ ਧੂਰਾ, ਹਰਦਮ ਸਿੰਘ ਰਾਜੋਮਾਜਰਾ, ਰੂਬੀ ਗਿੱਲ, ਲੀਲਾ ਸਿੰਘ ਬੁਗਰਾ ਅਤੇ ਹਰਿੰਦਰ ਸਿੰਘ ਆਦਿ ਹਾਜ਼ਰ ਸਨ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media