ਅੰਮ੍ਰਿਤਸਰ, 2 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ
ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾਣ ਵਾਲੇ ਪੇਂਟਿੰਗ ਮੁਕਾਬਲੇ ਅੱਜ ਤੋਂ ਸ਼ੁਰੂ ਹੋ ਗਏ ਹਨ।
ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਤਿੰਦਰਬੀਰ ਸਿੰਘ ਅਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਕੰਵਲਜੀਤ ਸਿੰਘ ਨੇ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਸ਼ੁਰੂ ਹੋਏ ਇਨ੍ਹਾਂ ਮੁਕਾਬਲਿਆਂ ਵਿੱਚ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਅਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਵਲੋਂ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ, ਸਿੱਖਿਆਵਾਂ ਅਤੇ ਜੀਵਨ ਤੇ ਅਧਾਰਿਤ ਪੇਂਟਿੰਗ ਬਣਾਈਆਂ ਜਾਣਗੀਆਂ ਅਤੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਨਗੇ।
ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਇੰਨ੍ਹਾਂ ਪੇਂਟਿੰਗ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ ਆਨਲਾਈਨ ਅਪਣੀ ਪੇਟਿੰਗ ਅੱਪਲੋਡ ਕਰਨਗੇ।ਉਨ੍ਹਾਂ ਦੱਸਿਆ ਕਿ ਬਣਾਈਆਂ ਗਈਆਂ ਪੇਂਟਿੰਗ ਗੁਰ ਮਰਿਆਦਾ ਤੇ ਨਿਯਮਾਂ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ, ਜੀਵਨ, ਸਿਧਾਂਤਾਂ, ਉਦੇਸ਼ਾਂ, ਉਸਤਤ ਤੇ ਕੁਰਬਾਨੀ ‘ਤੇ ਅਧਾਰਿਤ ਹੋਣਗੀਆਂ।ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਨਿਰਧਾਰਤ ਤਕਨੀਕੀ ਟੀਮ ਵਲੋਂ ਬਲਾਕ ਅਤੇ ਜਿਲ੍ਹੇ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਕੀਤੀ ਜਾਵੇਗੀ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media