Wednesday, July 22, 2026

ਫਰੰਟਲਾਈਨ ਤੇ ਹੈਲਥ ਵਰਕਰਾਂ ਦੇ ਨਾਲ ਨਾਲ ਆਮ ਜਨਤਾ ਨੂੰ ਵੈਕਸੀਨੇਸ਼ਨ ਲੱਗਣੇ ਸ਼ੁਰੂ

ਵੈਕਸੀਨੇਸ਼ਨ ਮੁਹਿੰਮ ਨੂੰ ਸਫਲ ਕਰਨ ਲੋਕ ਸ਼ਮੂਲੀਅਤ ਅਹਿਮ – ਰਾਹੁਲ ਚਾਬਾ

ਕਪੂਰਥਲਾ, 2 ਮਾਰਚ (ਪੰਜਾਬ ਪੋਸਟ ਬਿਊਰੋ) – ਕੋਵਿਡ ਮਹਾਂਮਾਰੀ ਨੂੰ ਰੋਕਣ ਲਈ ਸਾਰੇ ਵੈਕਸੀਨੇਸ਼ਨ ਮੁਹਿੰਮ ਨੂੰ ਸਫਲ ਕਰਨ ਵਿਚ ਸਹਿਯੋਗ ਕਰਨ। ਇਹ ਸ਼ਬਦ ਏ.ਡੀ.ਸੀ.ਜਨਰਲ ਰਾਹੁਲ ਚਾਬਾ ਨੇ ਅੱਜ ਤੋਂ ਸ਼ੁਰੂ ਹੋਈ 60 ਸਾਲ ਤੋਂ ਉੱਪਰ ਅਤੇ 45 ਤੋਂ 59 ਸਾਲ ਦੇ ਕੋਮੋਰਬਿਡ ਕੰਡੀਸ਼ਨ ਵਾਲੇ ਵਿਅਕਤੀਆਂ ਦੀ ਸ਼ੁਰੂ ਹੋਣ ਵਾਲੀ ਵੈਕਸੀਨੇਸ਼ਨ ਡ੍ਰਾਈਵ ਦੇ ਸੰਬੰਧ ਵਿਚ ਪ੍ਰਗਟ ਕੀਤੇ।
                       ਉਨ੍ਹਾਂ ਕਿਹਾ ਕਿ ਮਹਾਂਮਾਰੀ ਦੇ ਪ੍ਰਸਾਰ ਨੂੰ ਰੋਕਣ ਲਈ ਵੈਕਸੀਨੇਸ਼ਨ ਜਰੂਰੀ ਹੈ ਤੇ ਇਸ ਸੰਬੰਧੀ ਫੈਲੀਆਂ ਅਫਵਾਹਾਂ ਤੋਂ ਦੂਰ ਰਹਿਣਾ ਚਾਹੀਦਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਵੈਕਸੀਨੇਸ਼ਨ ਸੈਂਟਰ ਵਧਾਉਣ ਲਈ ਪ੍ਰਾਈਵੇਟ ਹਸਪਤਾਲ ਵੀ ਅੱਗੇ ਆਉਣ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੀ ਵੈਕਸੀਨੇਸ਼ਨ ਹੋ ਸਕੇ।ਉਨ੍ਹਾਂ ਸਿਹਤ ਵਿਭਾਗ ਨੂੰ ਭਰੋਸਾ ਦੁਆਇਆ ਕਿ ਪ੍ਰਸ਼ਾਸਨ ਵਲੋਂ ਵੈਕਸੀਨੇਸ਼ਨ ਮੁਹਿੰਮ ਵਾਸਤੇ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਏਗਾ।ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੈਕਸੀਨੇਸ਼ਨ ਲਈ ਅੱਗੇ ਆਉਣ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਰਲ ਕੇ ਇਸ ਮਹਾਂਮਾਰੀ ਤੇ ਨਕੇਲ ਕੱਸੀ ਜਾ ਸਕੇ।
                       ਜਿਲਾ ਪ੍ਰੋਗਰਾਮ ਮੈਨੇਜਰ ਡਾ. ਸੁਖਵਿੰਦਰ ਕੌਰ ਨੇ ਸਿਟੀਜਨ ਰਜਿਸਟ੍ਰੇਸ਼ਨ ਐਂਡ ਅਪਵਾਇੰਟਮੈਂਟ ਫਾਰ ਵੈਕਸੀਨੇਸ਼ਨ ਬਾਰੇ ਜਾਣਕਾਰੀ ਦਿੱਤੀ।ਐਸ.ਡੀ.ਐਮ ਵਰਿੰਦਰਪਾਲ ਸਿੰਘ ਬਾਜਵਾ, ਜਿਲਾ ਸਿਹਤ ਅਫਸਰ ਡਾ. ਕੁਲਜੀਤ ਸਿੰਘ, ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਾਜ ਕਰਨੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ, ਸੀਨੀਅਰ ਮੈਡੀਕਲ ਅਫਸਰ ਡਾ. ਤਾਰਾ ਸਿੰਘ, ਡਾ. ਸੰਦੀਪ ਭੋਲਾ, ਡਾ. ਸੋਨੀਆ ਸਰੋਆ, ਰਾਮ ਸਿੰਘ, ਜੋਤੀ ਆਨੰਦ, ਰਵਿੰਦਰ ਜੱਸਲ, ਸਮਾਜ ਸੇਵੀ ਸੁਦੇਸ਼ ਸ਼ਰਮਾ ਤੋਂ ਇਲਾਵਾ ਬਲਾਕਾਂ ਤੋਂ ਆਏ ਹੋਏ ਸੀਨੀਅਰ ਮੈਡੀਕਲ ਅਫਸਰ ਹਾਜ਼ਰ ਸਨ।
                     ਵੈਕਸੀਨੇਸ਼ਨ ਡ੍ਰਾਈਵ ਨੂੰ ਤਿੰਨ ਭਾਗਾਂ ਵਿਚ ਵੰਡਿਆ ਗਿਆ ਹੈ।ਮੋਬੀਲਾਈਜੇਸ਼ਨ ਸਲਾਟ ਵਿਚ ਵੈਕਸੀਨੇਸ਼ਨ ਸੈਂਟਰ ਤੇ ਜਾ ਕੇ ਆਨ ਦ ਸਪਾਟ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।ਰਿਜਰਵ ਸਲਾਟ ਵਿਚ ਹੈਲਥ ਵਰਕਰਾਂ ਤੇ ਫਰੰਟਲਾਈਨ ਵਰਕਰਾਂ ਦੀ ਵੈਕਸੀਨੇਸ਼ਨ ਪਹਿਲਾਂ ਵਾਂਗ ਹੀ ਜਾਰੀ ਰਹੇਗੀ ਅਤੇ ਓਪਨ ਸਲਾਟ ਵਿਚ ਘਰ ਬੈਠੇ ਆਰੋਗੀਆ ਸੇਤੂ ਐਪ ਉਪਰ ਲਾਗ ਇਨ ਕੀਤਾ ਜਾ ਸਕਦਾ ਹੈ।ਰਜਿਸਟ੍ਰੇਸ਼ਨ ਵਾਸਤੇ ਲਾਭਪਾਤਰੀ ਕੋਲ ਫੋਟੋ ਆਈ.ਡੀ. ਪਰੂਫ ਹੋਣਾ ਜਰੂਰੀ ਹੈ।
ਪਹਿਲਾਂ ਤੋਂ ਹੀ ਕਿਸੇ ਬੀਮਾਰੀ ਨਾਲ ਪੀੜਤ ਹੋ ਤਾਂ ਚਾਹੀਦਾ ਹੈ ਮੈਡੀਕਲ ਸਰਟੀਫਿਕੇਟ
             ਕੋਮੋਰਬਿਡ ਕੰਡੀਸ਼ਨ ਵਾਲੇ ਵਿਅਕਤੀ ਕੋਲ ਵੈਕਸੀਨੇਸ਼ਨ ਲਗਵਾਉਣ ਤੋਂ ਪਹਿਲਾਂ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਵੱਲੋਂ ਲਿਖਿਆ ਉਸ ਦੀ ਬੀਮਾਰੀ ਨਾਲ ਸੰਬੰਧਤ ਮੈਡੀਕਲ ਸਰਟੀਫਿਕੇਟ ਹੋਣਾ ਜਰੂਰੀ ਹੈ।

Check Also

ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ

50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …