Monday, April 6, 2026

ਚਾਰ ਸੌ ਸਾਲਾ ਸ਼ਤਾਬਦੀ ਦੇ ਪ੍ਰੋਗਰਾਮ ਉਲੀਕਣ ਲਈ ਬੀਬੀ ਜਗੀਰ ਕੌਰ ਨੇ ਸੱਦੀ ਇਕੱਤਰਤਾ

ਮਾਝਾ ਤੇ ਦੁਆਬਾ ਦੀ ਇਕੱਤਰਤਾ ਅੰਮ੍ਰਿਤਸਰ ਤੇ ਮਾਲਵਾ ਦੀ ਇਕੱਤਰਤਾ ਪਟਿਆਲਾ ‘ਚ
ਅੰਮ੍ਰਿਤਸਰ, 3 ਮਾਰਚ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਨਾਲ ਜ਼ਰੂਰੀ ਵਿਚਾਰਾਂ ਕਰਨ ਲਈ ਇਕੱਤਰਤਾਵਾਂ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ।

                 ਜਾਰੀ ਇਕ ਪ੍ਰੈਸ ਬਿਆਨ ਵਿਚ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼ਤਾਬਦੀ ਸਬੰਧੀ 11 ਮਾਰਚ 2021 ਨੂੰ ਮਾਝਾ ਅਤੇ ਦੁਆਬਾ ਖੇਤਰ ਦੇ ਮੈਂਬਰ ਸਾਹਿਬਾਨਾਂ ਦੀ ਇਕੱਤਰਤਾ ਦਫ਼ਤਰ ਸ਼੍ਰੋਮਣੀ ਕਮੇਟੀ ਦੇ ਇਕੱਤਰਤਾ ਹਾਲ ਵਿਚ ਸਵੇਰੇ 11:00 ਵਜੇ ਹੋਵੇਗੀ।ਇਸੇ ਤਰ੍ਹਾਂ 13 ਮਾਰਚ ਨੂੰ ਮਾਲਵਾ ਖੇਤਰ ਦੇ ਮੈਂਬਰਾਂ ਦੀ ਇਕੱਤਰਤਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਸਵੇਰੇ 11:00 ਵਜੇ ਸੱਦੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਖ਼ਾਲਸਈ ਜਾਹੋ-ਜਲਾਲ ਨਾਲ ਮਨਾਉਣ ਲਈ ਇਨ੍ਹਾਂ ਇਕੱਤਰਤਾਵਾਂ ਵਿਚ ਵੱਖ-ਵੱਖ ਥਾਵਾਂ ’ਤੇ ਹੋਣ ਵਾਲੇ ਸਮਾਗਮਾਂ ਸਬੰਧੀ ਵਿਚਾਰ-ਚਰਚਾ ਕੀਤੀ ਜਾਵੇਗੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਮਾਝਾ ਤੇ ਦੁਆਬਾ ਦੇ ਜ਼ਿਲ੍ਹੇ ਅੰਮ੍ਰਿਤਸਰ, ਤਰਨ ਤਰਨ, ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਹੁਸ਼ਿਆਰਪੁਰ, ਨਵਾਂ ਸ਼ਹਿਰ ਤੇ ਜਲੰਧਰ ਜ਼ਿਲ੍ਹਿਆਂ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦਫ਼ਤਰ ਅੰਮ੍ਰਿਤਸਰ ਵਿਖੇ ਹੋਵੇਗੀ।ਜਦਕਿ ਮਾਲਵਾ ਖੇਤਰ ਨਾਲ ਸਬੰਧਤ ਜ਼ਿਲ੍ਹੇ ਪਟਿਆਲਾ, ਲੁਧਿਆਣਾ, ਸ੍ਰੀ ਫ਼ਤਹਿਗੜ੍ਹ ਸਾਹਿਬ, ਫਿਰੋਜਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮੋਗਾ, ਸੰਗਰੂਰ, ਮਾਨਸਾ, ਰੋਪੜ, ਬਰਨਾਲਾ, ਫਾਜਿਲਕਾ, ਮੋਹਾਲੀ ਦੀ ਇਕੱਤਰਤਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਹੋਵੇਗੀ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਮੈਂਬਰ ਸਾਹਿਬਾਨਾਂ ਪਾਸੋਂ ਵਿਚਾਰ ਪ੍ਰਾਪਤ ਕੀਤੇ ਜਾਣਗੇ।

                    ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਤਾਬਦੀ ਮੌਕੇ ਮੁੱਖ ਸਮਾਗਮ 1 ਮਈ 2021 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ।ਇਸੇ ਨੂੰ ਸਮਰਪਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅੰਦਰ ਸ਼੍ਰੋਮਣੀ ਕਮੇਟੀ ਵੱਲੋਂ ਪਾਠ ਬੋਧ ਸਮਾਗਮ ਚੱਲ ਰਹੇ ਹਨ, ਜਿਨ੍ਹਾਂ ਦੀ ਸੰਪੂਰਨਤਾ ਮੌਕੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …