Monday, December 23, 2024

ਪ੍ਰੋ. ਨਰਿੰਜਨ ਸਿੰਘ ਢੇਸੀ ਦੇ ਚਲਾਣੇ ’ਤੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ, 3 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਹਿਤਕ ਖੇਤਰ ਦੀ ਉਘੀ ਸ਼ਖ਼ਸੀਅਤ ਪ੍ਰੋ. ਨਰਿੰਜਨ ਸਿੰਘ ਢੇਸੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪ੍ਰਧਾਨ ਨੇ ਕਿਹਾ ਕਿ ਪ੍ਰੋ. ਢੇਸੀ ਨੇ ਆਪਣੀਆਂ ਲਿਖਤਾਂ ਰਾਹੀਂ ਸਮਾਜ ਨੂੰ ਸੇਧ ਦੇਣ ਦੇ ਨਾਲ-ਨਾਲ ਗੁਰਮਤਿ ਖੇਤਰ ਵਿਚ ਵੀ ਖੋਜ ਕਾਰਜ ਕੀਤੇ।ਉਨ੍ਹਾਂ ਆਖਿਆ ਕਿ ਪ੍ਰੋ. ਨਰਿੰਜਨ ਸਿੰਘ ਇਕ ਖੋਜ਼ੀ ਲੇਖਕ ਸਨ ਜਿਨ੍ਹਾਂ ਦੇ ਤੁਰ ਜਾਣ ਨਾਲ ਸਾਹਿਤਕ ਹਲਕਿਆਂ ਵਿਚ ਵੱਡਾ ਘਾਟਾ ਪਿਆ ਹੈ।ਉਨਾਂ ਨੇ ਪ੍ਰੋ. ਢੇਸੀ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …