ਪਠਾਨਕੋਟ, 4 ਮਾਰਚ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿਖਿਆ ਸਕੱਤਰ
ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਅਗਲੇ ਵਿਦਿਅਕ ਸੈਸ਼ਨ ਲਈ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਲਈ ਮਾਪਿਆਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।
ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵਰਿੰਦਰ ਪਰਾਸਰ ਅਤੇ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਰਾਜ ਨੇ ਦੱਸਿਆ ਕਿ ਜਿਲ੍ਹੇ ਦੇ ਸਮੂਹ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਲੋਂ ਅਗਲੇ ਵਿੱਦਿਅਕ ਸੈਸ਼ਨ ਦੇ ਦਾਖਲਿਆਂ ਲਈ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।ਸਕੂਲਾਂ ਦੇ ਅਧਿਆਪਕਾਂ ਵਲੋਂ ਟੀਮਾਂ ਬਣਾ ਕੇ ਬੱਚਿਆਂ ਦੇ ਘਰਾਂ ‘ਚ ਪਹੁੰਚ ਕੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਪੜ੍ਹਾਉਣ ਦੀਆਂ ਅਤਿ ਆਧੁਨਿਕ ਸਹੂਲਤਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ।ਉਨਾਂ ਕਿਹਾ ਕਿ ਨਾ ਕੇਵਲ ਅਧਿਆਪਕ ਸਗੋਂ ਬਹੁਤ ਸਾਰੇ ਸਕੂਲਾਂ ਦੇ ਮੁਖੀ ਖੁਦ ਬੱਚਿਆਂ ਦੇ ਮਾਪਿਆਂ ਤੱਕ ਪਹੁੰਚ ਰਹੇ ਹਨ।
ਰਾਜੇਸ਼ਵਰ ਸਲਾਰੀਆ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਮੇਸ਼ ਲਾਲ ਠਾਕੁਰ ਨੇ ਦੱਸਿਆ ਕਿ ਵਿਭਾਗ ਵਲੋਂ ਅਗਲੇ ਸੈਸ਼ਨ ਦੇ ਦਾਖਲਿਆਂ ਦੀ ਰਜਿਸਟ੍ਰੇਸ਼ਨ ਲਈ ਈ-ਪੰਜਾਬ ‘ਤੇ ਵਿਵਸਥਾ ਉਪਲਬਧ ਕਰਵਾ ਦਿੱਤੀ ਗਈ ਹੈ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਿਆਲਾ ਪ੍ਰਿੰਸੀਪਲ ਸ੍ਰੀਮਤੀ ਕਮਲਦੀਪ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਆ ਪ੍ਰਿੰਸੀਪਲ ਭੁਪਿੰਦਰ ਕੌਰ, ਸਰਕਾਰੀ ਹਾਈ ਸਕੂਲ ਬਨੀ ਲੋਧੀ ਪ੍ਰਿੰਸੀਪਲ ਤੇਜਵੀਰ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਰਥਲ ਇੰਚਾਰਜ਼ ਸ੍ਰੀਮਤੀ ਸੁਨੀਤਾ ਅੱਤਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰੋਟ ਮਹਿਰਾ ਦੀ ਪ੍ਰਿੰਸੀਪਲ ਨੀਲਮ ਰਾਠੌਰ, ਸਰਕਾਰੀ ਪ੍ਰਾਇਮਰੀ ਸਕੂਲ ਚਸਮਾਂ ਦੇ ਹੈਡ ਟੀਚਰ ਪ੍ਰਵੀਨ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਥਰਿਆਲ ਦੇ ਸਕੂਲ ਮੁਖੀ ਸਰੀਮਤੀ ਸੰਗੀਤਾ, ਸਰਕਾਰੀ ਪ੍ਰਾਇਮਰੀ ਸਕੂਲ ਹਰੀਜਨ ਬਸਤੀ ਤੋਂ ਹੈਡ ਟੀਚਰ ਸ੍ਰੀਮਤੀ ਸ਼ਿਖਾ ਸ਼ਰਮਾ, ਸਰਕਾਰੀ ਪ੍ਰਾਇਮਰੀ ਸਕੁਲ ਪਪਿਆਲ ਦੇ ਇੰਚਾਰਜ਼ ਸੋਹਣ ਲਾਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਤੰਗੋਸ਼ਾਹ ਦੇ ਸੈਂਟਰ ਹੈਡ ਟੀਚਰ ਨੰਦ ਲਾਲ ਨੇ ਦੱਸਿਆ ਕਿ ਉਹ ਖੁਦ ਘਰਾਂ ਵਿੱਚ ਜਾ ਕੇ ਮਾਪਿਆਂ ਨੂੰ ਆਪੋ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਲਈ ਪ੍ਰੇਰਿਤ ਕਰ ਰਹੇ ਹਨ।
ਉਹਨਾਂ ਕਿਹਾ ਕਿ ਬਹੁਗਿਣਤੀ ਮਾਪੇ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਲਈ ਸਹਿਮਤ ਹੋ ਰਹੇ ਹਨ ਤਾਂ ਜੋ ਘਰਾਂ ਦੇ ਨਜ਼ਦੀਕ ਮੁਫਤ ਵਿੱਚ ਆਪੋ ਆਪਣੇ ਬੱਚਿਆਂ ਨੂੰ ਉਚ ਪੱਧਰ ਦੀ ਸਿੱਖਿਆ ਪ੍ਰਾਪਤ ਕਰਵਾ ਸਕਣ।
Check Also
ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …
Punjab Post Daily Online Newspaper & Print Media