Friday, September 18, 2026

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਂਟਿੰਗ ਪ੍ਰਤੀਯੋਗਤਾ ਕਰਵਾਈ

ਪਠਾਨਕੋਟ, 4 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਬਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਬਲਾਕ ਪਠਾਨਕੋਟ-2 ਦੇ ਕਰਵਾਏ ਗਏ ਪੇਂਟਿੰਗ ਮੁਕਾਬਲੇ ਕਰਵਾਏ ਗਏ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁਕਾਬਲਿਆਂ ਦੇ ਨੋਡਲ ਅਫਸਰ ਲੈਕਚਰਾਰ ਕੌਂਸਲ ਕੁਮਾਰ ਨੇ ਦੱਸਿਆ ਕਿ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵਰਿੰਦਰ ਪਰਾਸਰ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮਸ਼ ਲਾਲ ਠਾਕੁਰ ਦੀ ਦੇਖ-ਰੇਖ ਵਿੱਚ ਸ਼ੁਰੂ ਹੋਏ ਇਨ੍ਹਾਂ ਮੁਕਾਬਲਿਆਂ ਵਿੱਚ ਬਲਾਕ ਪਠਾਨਕੋਟ-2 ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਅਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਵਲੋਂ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ, ਸਿੱਖਿਆਂਵਾਂ ਅਤੇ ਜੀਵਨ ‘ਤੇ ਅਧਾਰਿਤ ਪੇਂਟਿੰਗਾਂ ਬਣਾਈਆਂ ਅਤੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।
                    ਨੋਡਲ ਅਫਸਰ ਕੌਸ਼ਲ ਕੁਮਾਰ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਕਪੁਰ ਦੀ ਵਿਦਿਆਰਥੀ ਕਰਨਵੀਰ ਨੇ ਪਹਿਲਾਂ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰੋਟ ਮਹਿਰਾ ਦੇ ਵਿਦਿਆਰਥੀ ਅਮਿਤ ਕੁਮਾਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ।

Check Also

ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …