ਨਵਾਂਸ਼ਹਿਰ, 4 ਮਾਰਚ (ਪੰਜਾਬ ਪੋਸਟ ਬਿਊਰੋ) – ਬਾਗਬਾਨੀ ਵਿਭਾਗ ਵਲੋਂ ਅੱਜ ਸਹਾਇਕ ਡਾਇਰੈਕਟਰ ਬਾਗਬਾਨੀ ਜਗਦੀਸ਼ ਸਿੰਘ ਕਾਹਮਾ ਦੀ ਅਗਵਾਈ ਹੇਠ
ਪਿੰਡ ਮਝੂਰ ਵਿਖੇ ਆਤਮਾ ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।ਸਹਾਇਕ ਡਾਇਰੈਕਟਰ ਜਗਦੀਸ਼ ਸਿੰਘ ਕਾਹਮਾ ਅਤੇ ਬਾਗਬਾਨੀ ਵਿਕਾਸ ਅਫ਼ਸਰ ਰਾਜੇਸ਼ ਕੁਮਾਰ ਨੇ ਕਿਸਾਨਾਂ ਨੂੰ ਸਰਕਾਰ ਵੱਲੋਂ ਬਾਗਬਾਨੀ ਵਿਭਾਗ ਰਾਹੀਂ ਲਗਾਏ ਜਾਣ ਵਾਲੇ ਪ੍ਰਾਜੈਕਟਾਂ ’ਤੇ ਦਿੱਤੀਆਂ ਜਾਂਦੀਆਂ ਸਬਸਿਡੀਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੋਈ ਵੀ ਕਿਸਾਨ ਜੇਕਰ ਰਿਵਾਇਤੀ ਫ਼ਸਲੀ ਚੱਕਰ ਵਿਚੋਂ ਬਾਹਰ ਨਿਕਲ ਕੇ ਬਾਗਬਾਨੀ ਵਿਭਾਗ ਵੱਲੋਂ ਚਲਾਾਂਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈਣਾ ਚਾਹੁੰਦਾ ਹੈ ਤਾਂ ਉਹ ਬਾਗਬਾਨੀ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਬਾਗ ਲਗਾ ਕੇ, ਸ਼ਹਿਦ ਦੀਆਂ ਮੱਖੀਆਂ ਪਾਲ ਕੇ, ਖੁੰਭਾਂ ਦੀ ਕਾਸ਼ਤ ਕਰ ਕੇ, ਸਬਜ਼ੀਆਂ ਅਤੇ ਫ਼ਲ ਬੀਜ ਕੇ ਅਤੇ ਜੈਵਿਕ ਖਾਦ ਬਣਾਉਣ ਦਾ ਪ੍ਰਾਜੈਕਟ ਲਗਾ ਕੇ ਥੋੜ੍ਹੇ ਜਿਹੇ ਰਕਬੇ ਤੋਂ ਵੀ ਕਾਫੀ ਆਮਦਨ ਪ੍ਰਾਪਤ ਕਰ ਸਕਦਾ ਹੈ।ਉਨ੍ਹਾਂ ਕਿਸਾਨਾਂ ਨੂੰ ਫ਼ਸਲਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਅਤੇ ਇਨ੍ਹਾਂ ਤੋਂ ਬਚਾਅ ਲਈ ਦਵਾਈਆਂ ਦੀ ਸਹੀ ਮਾਤਰਾ ਵਿਚ ਵਰਤੋਂ ਕਰਨ ਬਾਰੇ ਵੀ ਦੱਸਿਆ।ਬਾਗਬਾਨੀ ਵਿਭਾਗ ਵੱਲੋਂ 30 ਕਿਸਾਨਾਂ ਨੂੰ ਗਰਮੀ ਰੁੱਤ ਦੀਆਂ ਵੱਖ-ਵੱਖ ਸਬਜ਼ੀਆਂ ਨਾਲ ਸਬੰਧਤ ਬੀਜ਼ਾਂ ਦੀਆਂ ਮੁਫ਼ਤ ਕਿੱਟਾਂ ਵੀ ਵੰਡੀਆਂ ਗਈਆਂ।
ਇਸ ਮੌਕੇ ਪਿੰਡ ਦੇ ਪਤਵੰਤੇ ਅਤੇ ਕਿਸਾਨ ਵੱਡੀ ਗਿਣਤੀ ਵਿਚ ਹਾਜ਼ਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media