ਨਵਾਂਸ਼ਹਿਰ, 4 ਮਾਰਚ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਕੋਵਿਡ-19 ਟੀਕਾਕਰਨ ਦੇ ਤੀਜੇ ਪੜਾਅ ਤਹਿਤ 60 ਸਾਲ ਤੋਂ ਉੱਪਰ ਉਮਰ ਦੇ ਵਿਅਕਤੀਆਂ ਅਤੇ
ਸਹਿ-ਰੋਗਾਂ ਤੋਂ ਪੀੜਤ 45 ਤੋਂ 59 ਸਾਲ ਤੱਕ ਦੀ ਉਮਰ ਦੇ ਵਿਅਕਤੀਆਂ ਦੇ ਟੀਕਾਕਰਨ ਦਾ ਕੰਮ ਚੱਲ ਰਿਹਾ ਹੈ। ਅਜਿਹੇ ਵਿਅਕਤੀਆਂ ਦੀ ਸਹੂਲਤ ਲਈ ਉਨ੍ਹਾਂ ਦੀ ਆਨਲਾਈਨ ਪੋਰਟਲ ‘ਕੋਵਿਨ 2.0’ ‘ਤੇ ਰਜਿਸਟ੍ਰੇਸ਼ਨ ਦਾ ਕੰਮ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਵਿਚ ਵੀ ਸ਼ੁਰੂ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਉਪਰੋਕਤ ਵਰਗਾਂ ਨਾਲ ਸਬੰਧ ਰੱਖਦਾ ਕੋਈ ਵੀ ਵਿਅਕਤੀ ਸਬੰਧਤ ਦਸਤਾਵੇਜ਼ ਨਾਲ ਲੈ ਕੇ ਆਪਣੇ ਨੇੜ੍ਹਲੇ ਸੇਵਾ ਕੇਂਦਰ ਵਿਚ 30 ਰੁਪਏ ਫੈਸੀਲੀਟੇਸ਼ਨ ਫੀਸ ਦੇ ਕੇ ਕੋਵਿਡ ਟੀਕਾਕਰਨ ਲਈ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।ਉਨ੍ਹਾਂ ਕਿਹਾ ਕਿ 60 ਸਾਲ ਤੋਂ ਉਪਰ ਉਮਰ ਦੇ ਵਿਅਕਤੀਆਂ ਨੂੰ ਆਪਣੀ ਉਮਰ ਦੇ ਸਬੂਤ ਵਜੋਂ ਕੋਈ ਵੀ ਫੋਟੋ ਪਹਿਚਾਣ ਪੱਤਰ ਨਾਲ ਲਿਆਉਣਾ ਹੋਵੇਗਾ, ਜਦਕਿ ਸਹਿ-ਰੋਗਾਂ ਤੋਂ ਪੀੜਤ 45 ਤੋਂ 59 ਸਾਲ ਤੱਕ ਦੀ ਉਮਰ ਵਾਲੇ ਵਿਅਕਤੀਆਂ ਨੂੰ ਇਸ ਸਬੰਧੀ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਦਾ ਸਰਟੀਫਿਕੇਟ ਲਿਆਉਣਾ ਜ਼ਰੂਰੀ ਹੋਵੇਗਾ।ਉਨ੍ਹਾਂ ਕਿਹਾ ਕਿ ਇਹ ਸੇਵਾ ਇਸ ਲਈ ਸ਼ੁਰੂ ਕੀਤੀ ਗਈ ਹੈ, ਤਾਂ ਜੋ ਹਸਪਤਾਲਾਂ ਵਿਚ ਮੌਕੇ ’ਤੇ ਰਜਿਸਟ੍ਰੇਸ਼ਨ ਦੌਰਾਨ ਭੀੜ-ਭੜੱਕੇ ਅਤੇ ਇੰਤਜ਼ਾਰ ਤੋਂ ਬਚਾਅ ਹੋ ਸਕੇ ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media