Sunday, April 26, 2026

ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ 30 ਮਾਰਚ ਨੂੰ ਹੋਵੇਗਾ-ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਅਹਿਮ ਫੈਸਲਿਆਂ ਨੂੰ ਪ੍ਰਵਾਨਗੀ

ਅੰਮ੍ਰਿਤਸਰ, 5 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ 30 ਮਾਰਚ ਨੂੰ ਹੋਵੇਗਾ, ਜਿਸ ਵਿਚ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ, ਟਰੱਸਟ ਫੰਡਜ਼, ਪ੍ਰੈਸਾਂ, ਜਨਰਲ ਬੋਰਡ ਫੰਡ, ਸਿੱਖ ਇਤਿਹਾਸ ੀਿਸਰਚ ਬੋਰਡ ਅਤੇ ਵਿਦਿਅਕ ਅਦਾਰਿਆਂ ਸਮੇਤ ਗੁਰਦੁਆਰਾ ਸਾਹਿਬਾਨ ਦਾ ਬਜਟ ਪੇਸ਼ ਕੀਤਾ ਜਾਵੇਗਾ।ਅੱਜ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬਜਟ ਦੀ ਤੈਅ ਤਾਰੀਕ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੂੰ ਬਜ਼ਟ ਦੀਆਂ ਕਾਪੀਆਂ ਭੇਜੀਆਂ ਜਾਣਗੀਆਂ।
                  ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ ਲਿਖੇ ਗਏ ਪੱਤਰ ਦੇ ਜਵਾਬ ਵਿਚ ਸਰਕਾਰ ਨੇ 400 ਸਾਲਾ ਪ੍ਰਕਾਸ਼ ਸ਼ਤਾਬਦੀ ਸਬੰਧੀ ਯਾਦਗਾਰੀ ਸਿੱਕੇ, ਡਾਕ ਟਿਕਟ ਅਤੇ ਚਿੱਠੀ ਪੱਤਰ ਲਿਫਾਫੇ ਜਾਰੀ ਕਰਨ ਬਾਰੇ ਸ਼੍ਰੋਮਣੀ ਕਮੇਟੀ ਦੀ ਰਾਇ ਮੰਗੀ ਗਈ ਹੈ, ਜਿਸ ਸਬੰਧੀ ਸਬ-ਕਮੇਟੀ ਫੈਸਲਾ ਲਵੇਗੀ।ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਸ ਬਾਰੇ ਗੁਰੂ ਸਾਹਿਬ ਦੀ ਬਾਣੀ ਅਤੇ ਉਨ੍ਹਾਂ ਦੇ ਜੀਵਨ ਇਤਿਹਾਸ ਦੀ ਰੌਸ਼ਨੀ ਵਿਚ ਭਾਰਤ ਸਰਕਾਰ ਨੂੰ ਰਿਪੋਰਟ ਭੇਜੀ ਜਾਵੇਗੀ।ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਸਿੱਖਾਂ ਦੀਆਂ ਭਾਵਨਾਵਾਂ ’ਤੇ ਸੱਟ ਨਹੀਂ ਮਾਰਨੀ ਚਾਹੀਦੀ।ਪਹਿਲੇ ਪਾਤਸ਼ਾਹ ਦੇ ਇਸ ਪਾਵਨ ਅਸਥਾਨ ਦਾ ਲਾਂਘਾ ਖੋਲ੍ਹਣ ਦਾ ਤੁਰੰਤ ਐਲਾਨ ਕਰਨਾ ਚਾਹੀਦਾ ਹੈ।ਉਨ੍ਹਾਂ ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਸਬੰਧੀ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਾਰਵਾਈ ਜਾਰੀ ਹੈ ਅਤੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦਾ ਕੋਰੋਨਾ ਟੀਕਾਕਰਣ ਜ਼ਰੂਰੀ ਹੋਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂ ਪਾਕਿਸਤਾਨ ਜਾਣਾ ਚਾਹੁੰਦੇ ਹਨ, ਉਹ ਆਪਣਾ ਟੀਕਾਕਰਣ ਸਮੇਂ ਸਿਰ ਕਰਵਾਉਣ।
                     ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ, ਨਵਤੇਜ ਸਿੰਘ ਕਾਉਣੀ, ਬਲਦੇਵ ਸਿੰਘ ਚੂੰਘਾਂ, ਸਤਵਿੰਦਰ ਸਿੰਘ ਟੌਹੜਾ, ਅਜਮੇਰ ਸਿੰਘ ਖੇੜਾ, ਭੁਪਿੰਦਰ ਸਿੰਘ ਭਲਵਾਨ, ਹਰਭਜਨ ਸਿੰਘ ਮਸਾਣਾਂ, ਬੀਬੀ ਮਲਕੀਤ ਕੌਰ ਕਮਾਲਪੁਰ, ਮਿੱਠੂ ਸਿੰਘ ਕਾਹਨੇਕੇ, ਅਮਰੀਕ ਸਿੰਘ ਸ਼ਾਹਪੁਰ, ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਤੇਜਿੰਦਰ ਸਿੰਘ ਪੱਡਾ, ਸੁਲੱਖਣ ਸਿੰਘ ਭੰਗਾਲੀ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸਤਬੀਰ ਸਿੰਘ ਧਾਮੀ ਤੇ ਮਲਕੀਤ ਸਿੰਘ ਬਹਿੜਵਾਲ ਹਾਜ਼ਰ ਸਨ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …