Wednesday, September 16, 2026

ਪਲੇਸਮੈਂਟ ਕੈਂਪ ਵਿਚ 162 ਨੌਜਵਾਨਾਂ ਨੂੰ ਮਿਲਿਆ ਰੋਜ਼ਗਾਰ – ਮੂਧਲ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਅੱਜ ਲਗਾਏ ਗਏ ਇਸ ਪਲੇਸਮੈਂਟ ਕੈਂਪ ਵਿੱਚ ਪ੍ਰਮੁੱਖ ਪ੍ਰਾਈਵੇਟ ਕੰਪਨੀਆਂ ਨੇ 81 ਬੇਰੋਜ਼ਗਾਰ ਨੌਜਵਾਨਾਂ ਨੂੰ ਆਫਰ ਲੈਟਰ ਦਿੱਤੇ।ਜਿਨ੍ਹਾਂ ਵਿੱਚ ਮੈਕਸ ਲਾਈਫ ਇੰਸੋਰੈਸ ਵਲੋਂ 08, ਆਕਟੂਪਸ 04, ਐਡਮੋਨਜ 07, ਐਨ.ਆਈ.ਆਈ.ਟੀ 08, ਆਈ.ਬੀ.ਏ.ਐਕਸ 08, ਗੂਗਲ ਪੇਅ 15, ਪੁਖਰਾਜ 09, ਐਲ.ਆਈ.ਸੀ 13 ਅਤੇ ਅਜਾਈਲ ਹਰਬਲ ਵਲੋਂ 09 ਨੌਜਵਾਨਾਂ ਨੂੰ ਨੌਕਰੀ ਆਫਰ ਕੀਤੀ ਗਈ।ਉਨਾਂ ਨੇ ਜਿਲ੍ਹੇ ਦੇ ਨੌਜਵਾਨਾਂ ਨੂੰ ਪਲੇਸਮੈਂਟ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਕੇ ਲਾਭ ਉਠਾਉਣ ਦੀ ਅਪੀਲ ਕੀਤੀ।
                        ਡਿਪਟੀ ਡਾਇਰੈਕਟਰ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਕਰਮਜੀਤ ਅਤੇ ਡਿਪਟੀ ਸੀ.ਈ.ਓ ਸਤਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਬਿਊਰੋ ਵਲੋਂ ਹਰ ਹਫਤੇ ਲਗਾਏ ਜਾਂਦੇ ਪਲੇਸਮੈਂਟ ਕੈਂਪ ਵਿੱਚ ਵਿਭਾਗ ਦੀ ਵੈਬਸਾਈਟ www.pgrkam.com ਉਪਰ ਰਜਿਸਟਰ ਹੋਏ ਬੇਰੋਜ਼ਗਾਰ ਨੌਜਵਾਨ ਨੂੰ ਮੇਲੇ ਵਿ1ਚ ਸ਼ਿਰਕਤ ਕਰਨ ਲਈ ਬੁਲਾਇਆ ਜਾਂਦਾ ਹੈ।

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …