Thursday, July 16, 2026

ਸਿੰਥੈਟਿਕ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ’ਤੇ ਸਖਤ ਪਾਬੰਦੀ

ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮ ਵਿੱਚ ਉਨਾਂ ਕਿਹਾ ਕਿ ਸਿੰਥੈਟਿਕ/ਪਲਾਸਟਿਕ ਦੀ ਬਣੀ ਇਹ ਡੋਰ ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ।ਇਸ ਲਈ ਇਹ ਪਾਬੰਦੀ ਲਗਾਉਣੀ ਜ਼ਰੂਰੀ ਹੈ।
                         ਇਹ ਹੁਕਮ ਸਖਤੀ ਨਾਲ 4 ਮਈ 2021 ਤੱਕ ਲਾਗੂ ਰਹੇਗਾ।

Check Also

ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ

‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …