ਅੰਮ੍ਰਿਤਸਰ, 6 ਮਾਰਚ (ਗੁਰਪ੍ਰੀਤ ਸਿੰਘ) – ਰੋਜ਼ਾਨਾ ਅਜੀਤ ਅਖ਼ਬਾਰ ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਮੇਜਰ ਸਿੰਘ ਉਨ੍ਹਾਂ ਸੂਝਵਾਨ ਪੱਤਰਕਾਰਾਂ ਵਿੱਚੋਂ ਸਨ, ਜਿਨ੍ਹਾਂ ਨੇ ਪੰਜਾਬ ਦੇ ਸਰੋਕਾਰਾਂ ਨੂੰ ਨੇੜਿਓਂ ਜਾਣ ਕੇ ਖ਼ਬਰ ਨਵੀਸੀ ਕੀਤੀ।ਉਨ੍ਹਾਂ ਕਿਹਾ ਕਿ ਅਜਿਹੇ ਖੋਜ਼ੀ ਪੱਤਰਕਾਰ ਦਾ ਚਲਾਣਾ ਮੀਡੀਆ ਜਗਤ ਦੇ ਨਾਲ-ਨਾਲ ਪੰਜਾਬ ਲਈ ਵੀ ਨਾ ਪੂਰਾ ਹੋਣ ਵਾਲਾ ਘਾਟਾ ਹੈ।ਬੀਬੀ ਜਗੀਰ ਕੌਰ ਨੇ ਮੇਜਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਣਾਂ ਵਿਚ ਨਿਵਾਸ ਦੇਣ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਬਲੀਸਿਟੀ ਵਿਭਾਗ ਵੱਲੋਂ ਵੀ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
Check Also
ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ
ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …
Punjab Post Daily Online Newspaper & Print Media