ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ (ਲੜਕੇ) ਦੇ ਬਾਰਵੀਂ ਜਮਾਤ ਦੇ ਵਿਦਿਆਰਥੀ ਨਵਪ੍ਰੀਤ
ਸਿੰਘ ਨੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਵਿੱਚ ਮੱਲਾਂ ਮਾਰੀਆਂ ਹਨ।ਸਕੂਲ ਪ੍ਰਿੰਸੀਪਲ ਸ੍ਰੀਮਤੀ ਮੋਨਿਕਾ ਨੇ ਦੱਸਿਆ ਕਿ ਸਕੂਲ ਦੇ ਹੋਣਹਾਰ ਵਿਦਿਆਰਥੀ ਨਵਪ੍ਰੀਤ ਸਿੰਘ ਨੇ ਫ਼ਰਵਰੀ 2021 ‘ਚ ਸ੍ਰੀਨਗਰ ਵਿਖੇ ਹੋਈਆਂ ਖੇਲੋ ਇੰਡੀਆ ਗੇਮਜ਼ ਵਿੱਚ ਆਈਸ ਸਟੋਕ ਗੇਮ ਵਿੱਚ ਭਾਗ ਲਿਆ ਅਤੇ ਗੋਲਡ ਮੈਡਲ ਪ੍ਰਾਪਤ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ। ਸਕੂਲ ਪਹੁੰਚਣ ‘ਤੇ ਨਵਪ੍ਰੀਤ ਸਿੰਘ ਦਾ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੇ ਸਵਾਗਤ ਕੀਤਾ।ਪ੍ਰਿੰਸੀਪਲ ਮੋਨਿਕਾ ਨੇ ਦੱਸਿਆ ਕਿ ਵਿਦਿਆਰਥੀ ਨਵਪ੍ਰੀਤ ਸਿੰਘ ਨੇ ਸਾਲ 2019-20 ਵਿੱਚ ਸਿੰਘਪੁਰ ਵਿਖੇ ਹੋਈਆਂ ਗੇਮਾਂ ਵਿੱਚ ਵੀ ਭਾਗ ਲਿਆ ਸੀ।
ਇਸ ਮੌਕੇ ਮਨਜੀਤ ਕੌਰ, ਮਨਪ੍ਰੀਤ, ਸੁਖਦੇਵ ਸਿੰਘ, ਸਤਨਾਮ ਸਿੰਘ, ਮਨਿੰਦਰ, ਪਵਿੱਤਰ ਕੌਰ ਤੇ ਸਮੂਹ ਸਟਾਫ਼ ਹਾਜ਼ਰ ਸੀ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media