Thursday, September 19, 2024

400 ਸਾਲਾ ਪ੍ਰਕਾਸ਼ ਪੁਰਬ ਨੂੰੰ ਸਮਰਪਿਤ ਜੋਨ ਪੱਧਰੀ ਪੇਟਿੰਗ ਮੁਕਾਬਲਿਆਂ ‘ਚ ਅੰਕਿਤਾ ਜੇਤੂ

ਪੇਟਿੰਗ ਪ੍ਰਤੀਯੋਗਤਾ ਰਾਹੀਂ ਵਿਦਿਆਰਥੀ ਕਰ ਰਹੇ ਸ਼ਰਧਾ ਦਾ ਪ੍ਰਗਟਾਵਾ- ਮੈਡਮ ਆਦਰਸ਼ ਸ਼ਰਮਾ

ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ੳਲੀਕੇ ਵੱਖ-ਵੱਖ ਪ੍ਰੋਗਰਾਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ 10 ਰੋਜ਼ਾ ਪੇਟਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ।ਜਿਸ ਤਹਿਤ ਅੱਜ ਅੰਮ੍ਰਿਤਸਰ ਜੋੋਨ ਨੰਬਰ 3 ਦੇ ਪੇਟਿੰਗ ਮੁਕਾਬਲੇ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਤਿੰਦਰਬੀਰ ਸਿੰਘ ਜ਼ਿਲ਼੍ਹਾ ਸਿੱਖਿਆ ਅਫਸਰ (ਸੈ.ਸਿ) ਅੰਮ੍ਰਿਤਸਰ ਦੀ ਅਗਵਾਈ ਹੇਠ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿੱਚ ਜ਼ੋਨ ਅਧੀਨ ਆਉਂਦੇ 10 ਸਕੂਲਾਂ ਦੇ 31 ਵਿਦਿਆਰਥੀਆਂ ਨੇ ਹਿੱਸਾ ਲਿਆ।
                   ਜ਼ਿਲ੍ਹਾ ਨੋਡਲ ਅਫਸਰ ਮੈਡਮ ਆਦਰਸ਼ ਸ਼ਰਮਾ ਨੇ ਦਸਿਆ ਕਿ ਵਿਭਾਗ ਵਲੋਂ ਕਰਵਾਏ ਜਾ ਰਹੇ ਪੇਟਿੰਗ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਵਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਜਾ ਰਿਹਾ ਹੈ।ਅੱਜ ਕਰਵਾਏ ਗਏ ਪੇਟਿੰਗ ਮੁਕਾਬਲਿਆਂ ਵਿੱਚ ਪ੍ਰਤੀਯੋਗੀਆਂ ਨੇ ਜਿਥੇ ਗੁਰੂ ਸਹਿਬਾਨ ਦੇ ਜੀਵਨ ਤੇ ਸਿੱਖਿਆਵਾਂ ਨੂੰ ਰੰਗਾਂ ਰਾਹੀਂ ਪੇਪਰ ‘ਤੇ ਉਲੀਕਦਿਆਂ ਗੁਰੂ ਸਾਹਿਬਾਨ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਦੱਸਿਆ ਕਿ ਸਟੇਟ ਅਵਾਰਡੀ ਮੈਡਮ ਮਨਦੀਪ ਕੌਰ ਬੱਲ ਮਾਲ ਰੋਡ, ਪ੍ਰਤਿਭਾ ਮਿਸ਼ਰ, ਭੁਪਿੰਦਰ ਕੌਰ ਐਸ.ਐਸ.ਟੀ ਮੈਡਮ ਬਿਮਲਾ, ਪਲਵਿੰਦਰ ਕੌਰ ਵਲੋਂ ਬੱਚਿਆਂ ਦੀ ਕਲਾ ਦੀ ਪਰਖ ਕਰਦਿਆਂ ਵਿਦਿਆਰਥਣ ਅੰਕਿਤਾ ਨੂੰ ਪਹਿਲੇ ਅਤੇ ਮਨਦੀਪ ਕੌਰ ਨੂੰ ਦੂਸਰੇ ਸਥਾਨ ਲਈ ਐਲਾਨਿਆ ਗਿਆ।
               ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਮਨਦੀਪ ਕੌਰ ਮਾਲ ਰੋਡ, ਜ਼ਿਲ੍ਹਾ ਨੋਡਲ ਅਫਸਰ ਮੈਡਮ ਆਦਰਸ਼ ਸ਼ਰਮਾ, ਨਵਦੀਪ ਸਿੰਘ ਵਾਹਲਾ, ਰਾਜਵਿੰਦਰ ਸਿੰਘ ਲੁੱਧੜ, ਬਲਵਿੰਦਰ ਕੌਰ ਡੀ.ਪੀ.ਈ, ਅਮਰਜੀਤ ਸਿੰਘ ਡੀ.ਪੀ.ਈ, ਜ਼ਿਲ਼੍ਹਾ ਮੀਡੀਆ ਕੋਆਰਡੀਨੇਟਰ ਪਰਮਿੰਦਰ ਸਿੰਘ ਸਰਪੰਚ, ਦਵਿੰਦਰ ਮੰਗੋਤਰਾ ਵਲੋਂ ਸਾਂਝੇ ਤੌਰ ’ਤੇ ਸਨਮਾਨਿਤ ਕੀਤਾ ਗਿਆ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …