Saturday, March 14, 2026

 ਬਿਹਾਰ ਵਿਧਾਨ ਸਭਾ ਦੇ ਸਪੀਕਰ ਉਦੈ ਨਾਰਾਇਣ ਚੌਧਰੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

PPN30101423
ਅੰਮ੍ਰਿਤਸਰ,  30 ਅਕਤੂਬਰ (ਗੁਰਪ੍ਰੀਤ ਸਿੰਘ) – ਬਿਹਾਰ ਵਿਧਾਨ ਸਭਾ ਦੇ ਸਪੀਕਰ ਸ੍ਰੀ ਉਦੈ ਨਾਰਾਇਣ ਚੌਧਰੀ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ ਤੇ ਸ਼ਾਂਤੀ ਦੀ ਅਰਦਾਸ ਕੀਤੀ।ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਮੁੱਖ ਸੂਚਨਾ ਅਧਿਕਾਰੀ ਸ. ਗੁਰਬਚਨ ਸਿੰਘ ਨੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਿਸ ਤੋਂ ਉਹ ਬਹੁਤ ਪ੍ਰਭਾਵਿਤ ਹੋਏ।ਉਪਰੰਤ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ.ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ.ਗੁਰਬਚਨ ਸਿੰਘ ਮੁੱਖ ਸੂਚਨਾ ਅਧਿਕਾਰੀ ਨੇ ਸਾਂਝੇ ਰੂਪ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਸ੍ਰੀ ਉਦੈ ਨਾਰਾਇਣ ਚੌਧਰੀ ਨੇ ਯਾਤਰੂ ਬੁੱਕ ਵਿੱਚ ਆਪਣੀ ਭਾਵਨਾ ਦਾ ਪ੍ਰਗਟਾਵਾ ਕਰਦਿਆਂ ਲਿਖਿਆ ਕਿ ਮੈਂ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦਾ ਹਾਂ ਕਿ ਗੁਰੂਆਂ ਦੀ ਇਸ ਪਵਿੱਤਰ ਧਰਤੀ ‘ਤੇ ਨਤਮਸਤਕ ਹੋਣ ਦਾ ਮੈਨੂੰ ਸੁਭਾਗ ਮਿਲਿਆ ਹੈ।ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸਫਾਈ ਮੁਹਿੰਮ ਦੀ ਭਰਪੂਰ ਸ਼ਲਾਘਾ ਕਰਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਅਧਿਕਾਰੀਆਂ ਦਾ ਵੀ ਧੰਨਵਾਦ ਕੀਤਾ। ਸ ਮੌਕੇ ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ. ਜਸਵਿੰਦਰ ਸਿੰਘ ਸੂਚਨਾ ਅਧਿਕਾਰੀ, ਸ੍ਰੀ ਸੁਬੋਧ ਕੁਮਾਰ ਜੈਸਵਾਲ ਪ੍ਰਾਈਵੇਟ ਸਕੱਤਰ, ਸ. ਅਮਨਦੀਪ ਸਿੰਘ ਜਨਰਲ ਮੈਨੇਜਰ ਸਟੇਟ ਫੂਡ ਕਾਰਪੋਰੇਸ਼ਨ, ਸ. ਅਰਵਿੰਦਰ ਸਿੰਘ ਸਾਸਨ ਏ ਪੀ ਆਰ ਓ ਤੇ ਸ.ਹਰਮੀਤ ਸਿੰਘ ਸਲੂਜਾ ਆਦਿ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …

Leave a Reply