ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ) – ਮੁੱਖ ਚੋਣ ਅਫ਼ਸਰ ਪੰਜਾਬ ਦੀ ਹਦਾਇਤਾਂ ਅਨੁਸਾਰ ਚੋਣਾਂ ਅਤੇ ਰਾਜਨੀਤੀ ਵਿੱਚ ਮਹਿਲਾਵਾਂ ਦੀ ਭੂਮੀਕਾ ਦੇ ਵਿਸ਼ੇ ਸਬੰਧੀ
ਚੋਣ ਸਾਖਰਤਾ ਕਲੱਬ ਅਤੇ ਕੈਂਪਸ ਐਂਬੈਸਡਰਾਂ ਲਈ 8 ਮਾਰਚ ਨੂੰ ਸਵੇਰੇ 11:00 ਵਜੇ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਚੋਣ ਤਹਿਸੀਲਦਾਰ ਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਮੁਕਾਬਲੇ ‘ਚ ਕੁੱਲ 50 ਸਵਾਲਾਂ ਲਈ 30 ਮਿੰਟ ਦਾ ਸਮਾਂ ਦਿੱਤਾ ਜਾਵੇਗਾ।ਉਨਾਂ ਦੱਸਿਆ ਕਿ ਮੁਖ ਚੋਣ ਅਫ਼ਸਰ ਪੰਜਾਬ ਦੀ ਫੇਸਬੁੱਕ <https://www.facebook.com/theceopunjab> ਅਤੇ ਟਵਿੱਟਰ
<https://twitter.com/theceopunjab> ‘ਤੇ ਕੁਇਜ਼ ਦਾ ਲਿੰਕ ਸਵੇਰੇ 10:50 ਵਜੇ ਸਾਂਝਾ ਕੀਤਾ ਜਾਵੇਗਾ ਅਤੇ ਕੁਇਜ਼ ਨਿਰਧਾਰਤ ਸਮੇਂ ਅੰਦਰ ਹੀ ਪੂਰਾ ਕਰਕੇ 30 ਮਿੰਟ ਦੇ ਅੰਦਰ ਅੰਦਰ ਜਮ੍ਹਾ ਕਰਵਾਉਣ ਲਾਜ਼ਮੀ ਹੋਵੇਗਾ।ਉਨਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ ਵਲੋਂ 8 ਮਾਰਚ ਨੂੰ ਸ਼ਾਮ 4 ਵਜੇ ਫੇਸਬੁੱਕ ਰਾਹੀਂ ਜੇਤੂਆਂ ਦਾ ਐਲਾਨ ਕੀਤਾ ਜਾਵੇਗਾ।ਉਨਾਂ ਦੱਸਿਆ ਕਿ ਜੇਤੂਆਂ ਨੂੰ ਸਰਟੀਫਿਕੇਟ ਦੇ ਨਾਲ-ਨਾਲ ਪਹਿਲਾ ਇਨਾਮ 1 ਹਜ਼ਾਰ ਰੁਪਏ, ਦੂਸਰਾ ਇਨਾਮ 800 ਰੁਪਏ ਅਤੇ ਤੀਸਰਾ ਇਨਾਮ 600 ਰੁਪਏ ਵਜੋਂ ਦਿੱਤੇ ਜਾਣਗੇ।
ਚੋਣ ਤਹਿਸੀਲਦਾਰ ਨੇ ਸਮੂਹ ਕਾਲਜਾਂ ਦੇ ਪਿ੍ਰੰਸੀਪਲਾਂ /ਜ਼ਿਲਾ ਸਿੱਖਿਆ ਅਫ਼ਸਰ ਨੂੰ ਅਪੀਲ ਕੀਤੀ ਕਿ ਉਹ ਕੈਂਪਸ ਐਂਬੈਸਡਰਾਂ ਅਤੇ ਸਾਖਰਤਾ ਕਲੱਬ ਦੇ ਇੰਚਾਰਜਾਂ ਨੂੰ ਕੁਇਜ ਮੁਕਾਬਲੇ ਵਿੱਚ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕਰਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media