Tuesday, September 8, 2026

ਜਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਨੇ ਲਗਵਾਈ ਕੋਰੋਨਾ ਦੀ ਦੂਸਰੀ ਵੈਕਸੀਨ

ਲੋਕਾਂ ਨੂੰ ਵੈਕਸੀਨ ਲਗਾਉਣ ਲਈ ਕੀਤੀ ਅਪੀਲ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ) -ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਸਿਵਲ ਹਸਪਤਾਲ ਵਿਖੇ ਕੋਰੋਨਾ ਦੀ ਦੂਸਰੀ ਡੋਜ ਲਗਵਾਈ।ਇਸ ਸਬੰਧੀ ਗੱਲਬਾਤ ਕਰਦਿਆਂ ਖਹਿਰਾ ਨੇ ਦੱਸਿਆ ਕਿ ਦੀ ਉਨਾਂ ਦਾ ਕੋਰੋਨਾ ਦਾ ਟੋਟਲ ਕੋਰਸ ਅੱਜ ਪੂਰਾ ਹੋ ਗਿਆ ਹੈ।ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵੈਕਸੀਨ ਬਿਲਕੁੱਲ ਸੁਰੱਖਿਅਤ ਹੈ ਅਤੇ ਕਿਸੇ ਨੂੰ ਡਰਨ ਦੀ ਲੋੜ ਨਹੀਂ। ਲੋਕਾਂ ਨੂੰ ਵੈਕਸੀਨ ਲੈਣ ਲਈ ਖੁਦ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਇਸ ਮਹਾਂਮਾਰੀ ਨੂੰ ਬਿਲਕੁੱਲ ਖ਼ਤਮ ਕੀਤਾ ਜਾ ਸਕੇ।ਖਹਿਰਾ ਨੇ ਦੱਸਿਆ ਕਿ ਕੁੱਝ ਦਿਨਾਂ ਤੋਂ ਕੋਰੋਨਾ ਦੇ ਕੇਸਾਂ ਵਿੱਚ ਵਾਧਾ ਹੋਇਆ ਹੈ।ਇਸ ਮਹਾਂਮਾਰੀ ਤੋਂ ਬੱਚਣ ਲਈ ਸਭ ਤੋਂ ਵੱਧ ਸਮਾਜਿਕ ਦੂਰੀ ਦੀ ਪਾਲਣਾ ਕਰਨਾ ਅਤੇ ਮਾਸਕ ਪਹਿਨਣਾ ਬਹੁਤ ਜ਼ਰੂਰੀ ਹੈ।
                  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਟੀਕਾਕਰਨ ਦੇ ਤੀਜੇ ਪੜਾਅ ਤਹਿਤ 60 ਸਾਲ ਤੋਂ ਉਪਰ ਉਮਰ ਦੇ ਵਿਅਕਤੀਆਂ ਅਤੇ ਸਹਿ-ਰੋਗਾਂ ਤੋਂ ਪੀੜਤ 45 ਤੋਂ 59 ਸਾਲ ਤੱਕ ਦੀ ਉਮਰ ਦੇ ਵਿਅਕਤੀਆਂ ਦੇ ਟੀਕਾਕਰਨ ਦਾ ਕੰਮ ਚੱਲ ਰਿਹਾ ਹੈ।ਅਜਿਹੇ ਵਿਅਕਤੀਆਂ ਦੀ ਸਹੂਲਤ ਲਈ ਉਨਾਂ ਦੀ ਆਨਲਾਈਨ ਪੋਰਟਲ ‘ਕੋਵਿਨ 2.0’ ‘ਤੇ ਰਜਿਸਟ੍ਰੇਸ਼ਨ ਦਾ ਕੰਮ ਜ਼ਿਲੇ ਦੇ ਸਮੂਹ ਸੇਵਾ ਕੇਂਦਰਾਂ ਵਿਚ ਵੀ ਸ਼ੁਰੂ ਕੀਤਾ ਗਿਆ ਹੈ।
                  ਇਸ ਮੌਕੇ ਡਾ. ਚਰਨਜੀਤ ਸਿੰਘ ਸਿਵਲ ਸਰਜਨ, ਡਾ. ਹਰਕੰਵਲਜੀਤ ਸਿੰਘ , ਡਾ. ਰਾਕੇਸ਼ ਸ਼ਰਮਾ, ਅਮਰਜੀਤ ਸਿੰਘ ਅਤੇ ਅਮਨਦੀਪ ਸਿੰਘ ਹਾਜ਼ਰ ਸਨ।

Check Also

ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ

   9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …