ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ
ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨ ਸ਼ੁੱਧ ਪਾਠ ਬੋਧ ਸਮਾਗਮ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ (ਦਮਦਮੀ ਟਕਸਾਲ ਦੇ ਪਹਿਲੇ ਮੁਖੀ) ਵਿਖੇ ਕਰਾਇਆ ਜਾ ਰਿਹਾ ਹੈ।ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ `ਚ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਪਾਠ ਬੋਧ ਸਮਾਗਮ ਦੀ ਆਰੰਭਤਾ 10 ਮਾਰਚ ਅਤੇ ਸੰਪੂਰਨਤਾ 10 ਅਪ੍ਰੈਲ ਨੂੰ ਹੋਵੇਗੀ।
ਪ੍ਰੋ: ਸਰਚਾਂਦ ਸਿੰਘ ਵਲੋਂ ਜਾਰੀ ਬਿਆਨ ‘ਚ ਬਾਬਾ ਹਰਨਾਮ ਸਿੰਘ ਖਾਲਸਾ ਨੇ ਕਿਹਾ ਹੈ ਕਿ ਗੁਰਬਾਣੀ ਸ਼ੁੱਧ ਪਾਠ ਬੋਧ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ।ਉਨਾਂ ਨੇ ਸੰਗਤਾਂ ਨੂੰ ਵੱਧ ਤੋਂ ਵੱਧ ਗਿਣਤੀ `ਚ ਪਹੁੰਚਦਿਆਂ ਗੁਰਬਾਣੀ ਸ਼ੁੱਧ ਸੰਥਿਆ ਲੈ ਕੇ ਲਾਹਾ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਭਾਈ ਅਜੈਬ ਸਿੰਘ ਅਭਿਆਸੀ ਮੈਂਬਰ ਧਰਮ ਪ੍ਰਚਾਰ ਕਮੇਟੀ, ਗਿਆਨੀ ਜੀਵਾ ਸਿੰਘ, ਗਿਆਨੀ ਸਾਹਿਬ ਸਿੰਘ, ਜਥੇ: ਸੁਖਦੇਵ ਸਿੰਘ ਸ੍ਰੀ ਅਨੰਦਪੁਰ ਸਾਹਿਬ ਆਦਿ ਵੀ ਮੌਜ਼ੂਦ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media