Thursday, July 23, 2026

ਸ਼ਹਿਰ ਦੇ ਹਰ ਇਲਾਕੇ ਦਾ ਕਰਵਾਇਆ ਗਿਆ ਹੈ ਬਹੁਪੱਖੀ ਵਿਕਾਸ – ਮੇਅਰ

ਅੰਮ੍ਰਿਤਸਰ, 8 ਮਾਰਚ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਵਲੋਂ ਸ਼ਹਿਰ ਦੇ ਹਰ ਇਲਾਕੇ ’ਚ ਬਹੁਪੱਖੀ ਵਿਕਾਸ ਕਰਵਾਇਆ ਗਿਆ ਹੈ।ਇਸੇ ਲੜੀ ਤਹਿਤ ਉਨਾਂ ਵਲੋਂ ਵਿਧਾਨ ਸਭਾ ਹਲਕਾ ਪੂਰਬੀ ਦੀ ਵਾਰਡ ਨੰ: 45 ਦੇ ਸੁਦਰਸ਼ਨ ਨਗਰ ਵਿਖੇ ਨਵੇਂ ਬਣੇ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ।18 ਲੱਖ ਰੁਪਏ ਲਾਗਤ ਨਾਲ ਬਣੇ ਟਿਊਬਵੈਲ ਨਾਲ ਸੁਦਰਸ਼ਨ ਨਗਰ, ਗੋਬਿੰਦ ਨਗਰ, ਨਿਊ ਗੋਬਿੰਦ ਨਗਰ, ਅਕਾਲੀ ਕਲੌਨੀ ਆਦਿ ਦੇ ਇਲਾਕਿਆਂ ‘ਚ ਪੀਣ ਵਾਲੇ ਸ਼ੁੱਧ ਪਾਣੀ ਦੀ ਕਿੱਲਤ ਦੂਰ ਹੋਵੇਗੀ।
                         ਮੇਅਰ ਰਿੰਟੂ ਨੇ ਕਿਹਾ ਕਿ ਸ਼ਹਿਰ ਦੇ ਹਰ ਇਲਾਕੇ ’ਚ ਪੈਂਦੇ ਪਾਰਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਹਰ ਵਾਰਡ ’ਚ ਐਲ.ਈ.ਡੀ ਲਾਈਟਾਂ ਵੀ ਲਗਾ ਦਿੱਤੀਆਂ ਗਈਆਂ ਹਨ।ਉਨਾਂ ਨੇ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ।
ਇਸ ਮੌਕੇ ਕੌਂਸਲਰ ਸ੍ਰੀਮਤੀ ਦਲਬੀਰ ਕੌਰ, ਚਰਨਜੀਤ ਸਿੰਘ ਬੱਬਾ, ਰਜਿੰਦਰ ਸਿੰਘ ਐਸ.ਡੀ.ਓ, ਐਕਸੀਅਨ ਬਲਜੀਤ ਸਿੰਘ ਆਦਿ ਹਾਜ਼ਰ ਸਨ।

Check Also

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …