Tuesday, September 8, 2026

ਕੈਬਨਿਟ ਮੰਤਰੀ ਸੋਨੀ ਨੇ 10 ਲੱਖ ਨਾਲ ਬਣਨ ਵਾਲੀ ਪਾਰਕ ਦਾ ਕੀਤਾ ਉਦਘਾਟਨ

ਲੋੜਵੰਦ ਲੋਕਾਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਵਾਰਡ ਨੰ: 55 ਦੇ ਅਧੀਨ ਪੈਂਦੇ ਇਲਾਕੇ ਜਵਾਲਾ ਅਸਟੇਟ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਪਾਰਕ ਦਾ ਉਦਘਾਟਨ ਵੀ ਕੀਤਾ ਗਿਆ।ਉਨਾਂ ਨੇ ਲੋੜਵੰਦਾਂ ਨੂੰ ਸਮਾਰਟ ਨੀਲੇ ਰਾਸ਼ਨ ਕਾਰਡਾਂ ਦੀ ਵੰਡ ਵੀ ਕੀਤੀ।ਸੋਨੀ ਨੇ ਕਿਹਾ ਕਿ ਇਨਾਂ ਸਮਾਰਟ ਕਾਰਡਾਂ ਦੀ ਸਹਾਇਤਾ ਨਾਲ ਲੋਕ ਆਪਣਾ ਸਰਬੱਤ ਸਿਹਤ ਬੀਮਾ ਯੋਜਨਾ ਦਾ ਈ ਕਾਰਡ ਵੀ ਬਣਾ ਸਕਦੇ ਹਨ।ਜਿਸ ਨਾਲ ਲਾਭਕਾਰੀ ਵਿਅਕਤੀ ਸੂਚੀਬੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਤੋਂ 5 ਲੱਖ ਰੁਪਏ ਤੱਕ ਆਪਣਾ ਮੁਫ਼ਤ ਇਲਾਜ ਕਰਵਾ ਸਕਦਾ ਹੈ।ਉਨਾਂ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਵੀ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਕੁੱਝ ਹੀ ਦਿਨਾਂ ਵਿੱਚ ਇਨਾਂ ਦਾ ਹੱਲ ਕਰ ਦਿੱਤਾ ਜਾਵੇਗਾ।
                       ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਕੌਂਸਲਰ ਸ੍ਰੀਮਤੀ ਸੁਦੇਸ਼ ਕੁਮਾਰੀ, ਸੁਰਿੰਦਰ ਕੁਮਾਰ ਛਿੰਦਾ, ਰਾਜੇਸ਼ ਕੁਮਾਰ ਬਿੱਟੂ, ਏ.ਸੀ.ਪੀ ਪਰਵੇਸ਼ ਚੋਪੜਾ, ਡਾ. ਇੰਦਰਜੀਤ ਸਿੰਘ ਪਸਰੀਚਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …