Tuesday, November 24, 2026

ਜੂਨੀਅਰ ਪੰਜਾਬ ਸਟੇਟ ਫੈਨਸਿੰਗ ਚੈਂਪੀਅਨਸ਼ਿਪ ‘ਚ ਛਾਏ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਦੇ ਵਿਦਿਆਰਥੀ

ਅੰਮ੍ਰਿਤਸਰ, 9 ਮਾਰਚ (ਜਗਦੀਪ ਸਿੰਘ) – 5-7 ਮਾਰਚ ਨੂੰ ਗੋਰਮਿੰਟ ਮਹਿੰਦਰਾ ਕਾਲਜ ਪਟਿਆਲਾ ਵਿਖੇ ਆਯੋਜਿਤ ਕੀਤੀ ਗਈ ਜੂਨੀਅਰ ਪੰਜਾਬ ਸਟੇਟ ਫੈਨਸਿੰਗ ਚੈਂਪੀਅਨਸ਼ਿਪ 2020-21 ਵਿੱਚ ਇੱਕ ਵਾਰ ਚੀਫ਼ ਖ਼ਾਲਸਾ ਦੀਵਾਨ ਦੁਆਰਾ ਸੰਚਾਲਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਨੇ ਆਪਣੀ ਯੋਗਤਾ ਸਿੱਧ ਕੀਤੀ।ਸਕੂਲ ਦੇ ਪੰਜ ਵਿਦਿਆਰਥੀਆਂ ਹਰਸੁਮੀਤ ਸਿੰਘ ਅੱਠਵੀਂ-ਕੇ, ਗੁਰਸ਼ਾਨ ਸਿੰਘ ਅੱਠਵੀਂ-ਕੇ, ਹਰਪਵਿਤ ਸਿੰਘ ਅੱਠਵੀਂ-ਸੀ, ਅਭਿਨੰਦਨ ਸਿੰਘ +1-ਏ ਅਤੇ ਗੁਰਲਾਲ ਸਿੰਘ +2-ਐਚ ਨੇ ਫੈਨਸਿੰਗ ਦੇ ਢੋਲਿ ਅਤੇ ਸ਼ੳਬਰੲ ਓਵੲਨਟ ਵਿੱਚ ਭਾਗ ਲਿਆ ਅਤੇ ਤੀਸਰਾ ਸਥਾਨ ਹਾਸਲ ਕਰਕੇ ਕਾਂਸੇ ਦਾ ਤਗਮਾ ਹਾਸਲ ਕੀਤਾ।
                   ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਚੇਅਰਮੈਨ ਸੀ.ਕੇ.ਡੀ ਸਕੂਲਜ਼ ਭਾਗ ਸਿੰਘ ਅਣਖੀ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਅਜੀਤ ਸਿੰਘ ਬਸਰਾ, ਮੀਤ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ, ਅਮਰਜੀਤ ਸਿੰਘ ਵਿਕਰਾਂਤ, ਸਥਾਨਕ ਪ੍ਰਧਾਨ ਹਰਮਿੰਦਰ ਸਿੰਘ, ਮੈਂਬਰ ਇੰਚਾਰਜ ਪ੍ਰੋ੍ਰ. ਹਰੀ ਸਿੰਘ, ਸਕੂਲ ਦੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਅਤੇ ਖੇਡ ਇੰਚਾਰਜ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਨੇ ਵਿਦਿਆਰਥੀਆਂ ਦੇ ਸਕੂਲ ਪਹੁੰਚਣ ‘ਤੇ ਉਨ੍ਹਾਂ ਦੀ ਇਸ ਸਫਲਤਾ ਤੇ ਵਧਾਈ ਦਿੱਤੀ ਅਤੇ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
                  ਇਸ ਮੌਕੇ ਫੈਨਸਿੰਗ ਕੋਚ ਸ਼ਰਦ ਕੁਮਾਰ ਵੀ ਹਾਜ਼ਰ ਸਨ ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …