Saturday, April 18, 2026

ਜ਼ਿਲ੍ਹੇ ਵਿਚ ਮਹਿਲਾ ਸਸ਼ਕਤੀਕਰਨ ਲਈ ਕੀਤੇ ਜਾ ਰਹੇ ਹਨ ਅਹਿਮ ਤੇ ਨਿਵੇਕਲੇ ਉਪਰਾਲੇ – ਦੀਪਜੋਤ ਕੌਰ

ਕੌਮਾਂਤਰੀ ਮਹਿਲਾ ਦਿਵਸ ਮੌਕੇ 51 ਥਾਵਾਂ ’ਤੇ ਹੋਏ ਵਰਚੁਅਲ ਸਮਾਗਮ

ਨਵਾਂਸ਼ਹਿਰ, 9 ਮਾਰਚ (ਪੰਜਾਬ ਪੋਸਟ ਬਿਊਰੋ) – ਅੱਜ ਕੌਮਾਂਤਰੀ ਮਹਿਲਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ 51 ਵੱਖ-ਵੱਖ ਥਾਵਾਂ ’ਤੇ ਵਰਚੁਅਲ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਮਹਿਲਾਵਾਂ ਵੱਲੋਂ ਆਨਲਾਈਨ ਸ਼ਿਰਕਤ ਕਰ ਕੇ ਰਾਜ ਪੱਧਰੀ ਸਮਾਗਮ ਜੁੜਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰਨਾਂ ਮੰਤਰੀ ਸਾਹਿਬਾਨ ਦੇ ਵਿਚਾਰ ਸੁਣੇ।ਜਿਥੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਮੂਹ ਆਂਗਨਵਾੜੀ ਸੈਂਟਰਾਂ ਵਿਚ ਪੋਸ਼ਣ ਗੋਦ ਭਰਾਈ ਦੀ ਰਸਮ ਅਦਾ ਕੀਤੀ ਗਈ ਅਤੇ ਰੈਲੀਆਂ ਕੱਢੀਆਂ ਗਈਆਂ, ਉਥੇ ਮਹਿਲਾ ਸਸ਼ਕਤੀਕਰਨ ਸਬੰਧੀ ਵਿਦਿਆਰਥੀਆਂ ਦੇ ਲੇਖ ਅਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ ਅਤੇ ਵੱਖ-ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲੀਆਂ ਬੱਚੀਆਂ ਨੂੰ ਸਨਮਾਨਿਤ ਕੀਤਾ ਗਿਆ।
                     ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਹਾਇਕ ਕਮਿਸ਼ਨਰ ਦੀਪਜੋਤ ਕੌਰ ਦੀ ਪ੍ਰਧਾਨਗੀ ਹੇਠ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਵੱਖ-ਵੱਖ ਵਿਭਾਗਾਂ ਦੀਆਂ ਮਹਿਲਾ ਅਫ਼ਸਰਾਂ ਵੱਲੋਂ ਵੀ ਰਾਜ ਪੱਧਰੀ ਸਮਾਗਮ ਵਿਚ ਆਨਲਾਈਨ ਸ਼ਿਰਕਤ ਕੀਤੀ ਗਈ।ਸਹਾਇਕ ਕਮਿਸ਼ਨਰ ਦੀਪਜੋਤ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਮਹਿਲਾ ਸਸ਼ਕਤੀਕਰਨ ਲਈ ਅਹਿਮ ਅਤੇ ਨਿਵੇਕਲੇ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਇਸ ਤਹਿਤ ਜ਼ਿਲ੍ਹੇ ਦੀਆਂ ਹੋਣਹਾਰ ਬੱਚੀਆਂ ਨੂੰ ਮੁਕਾਬਲੇ ਦੇ ਇਮਤਿਹਾਨਾਂ ਦੀ ਤਿਆਰੀ ਲਈ ਮੁਫ਼ਤ ਆਨਲਾਈਨ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ ਹੈ, ਤਾਂ ਜੋ ਉਹ ਮੁਕਾਬਲੇ ਦੇ ਇਸ ਯੁੱਗ ਵਿਚ ਕਿਸੇ ਪੱਖੋਂ ਵੀ ਘੱਟ ਨਾ ਰਹਿਣ।ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਚਿੰਗ ਕਲਾਸਾਂ ਲਈ 200 ਬੱਚੀਆਂ ਦਾ ਪਹਿਲਾ ਬੈਚ ਸ਼ੁਰੂ ਹੋ ਚੁੱਕਾ ਹੈ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਮੈਡੀਕਲ ਸਟਰੀਮ ਦੀਆਂ ਬਾਰ੍ਹਵੀਂ ਜਮਾਤ ਦੀਆਂ ਲੜਕੀਆਂ ਨੂੰ ‘ਨੀਟ’ ਪ੍ਰੀਖਿਆ ਲਈ ਵੀ ਮੁਫ਼ਤ ਕੋਚਿੰਗ ਮੁਹੱਈਆ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਬੱਚੀਆਂ ਨੂੰ ਸਵੈ-ਰੱਖਿਆ ਲਈ ਮਾਰਸ਼ਲ ਆਰਟ ਦੀ ਟ੍ਰੇਨਿੰਗ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿੳੂਰੋ ਵਿਖੇ ਲੜਕੀਆਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕੇ ਪਹਿਲ ਦੇ ਆਧਾਰ ’ਤੇ ਮੁਹੱਈਆ ਕਰਵਾਏ ਜਾ ਰਹੇ ਹਨ, ਤਾਂ ਜੋ ਉਹ ਆਪਣੇ ਪੈਰਾਂ ’ਤੇ ਖੜ੍ਹੀਆਂ ਹੋ ਕੇ ਸਵੈ-ਨਿਰਭਰ ਬਣ ਸਕਣ।ਗਿਆ ਹੈ।
                     ਉਨ੍ਹਾਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰਾਹੀਂ ਗੋਲਡਨ ਗਲੋਬ ਇੰਪੈਕਸ ਪ੍ਰਾਈਵੇਟ ਲਿਮ. ਵਿਚ 1.80 ਲੱਖ ਪੈਕਜ ’ਤੇ ਨੌਕਰੀ ਹਾਸਲ ਕਰਨ ਵਾਲੀਆਂ ਦਿਵਿਆ ਪੁੱਤਰੀ ਸੁਨੀਲ ਸੂਰੀ ਅਤੇ ਅਮਨਜੋਤ ਕੌਰ ਪੁੱਤਰੀ ਗੁਰਮੁੱਖ ਸਿੰਘ ਦਾ ਸਨਮਾਨ ਵੀ ਕੀਤਾ।
                     ਰਾਸ਼ਟਰੀ ਮਹਿਲਾ ਦਿਵਸ ਮੌਕੇ ਕਰਵਾਏ ਗਏ ਲੇਖ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ 250 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨਾਣਾ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਪੂਜਾ ਨੇ ਪਹਿਲਾ, ਕਾਹਮਾ ਸਕੂਲ ਦੀ ਗਿਆਰਵੀਂ ਜਮਾਤ ਦੀ ਰਮਨਪ੍ਰੀਤ ਕੌਰ ਨੇ ਦੂਸਰਾ ਅਤੇ ਕਰੀਹਾ ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਥਣ ਰਾਧਾ ਨੇ ਤੀਸਰਾ ਸਥਾਨ ਹਾਸਲ ਕੀਤਾ।ਇਸੇ ਤਰ੍ਹਾਂ ਪੋਸਟਰ ਮੇਕਿੰਗ ਮੁਕਾਬਲਿਆਂ ਵਿਚ 335 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਦੀਪੁਰ ਦੇ ਨੌਵੀਂ ਜਮਾਤ ਦੇ ਗੁਰਦੀਪ ਸਿੰਘ ਨੇ ਪਹਿਲਾ, ਕਰਨਾਣਾ ਸਕੂਲ ਦੀ ਬਾਰ੍ਹਵੀਂ ਦੀ ਮਨਦੀਪ ਕੌਰ ਨੇ ਦੂਸਰਾ ਅਤੇ ਬਾਗੋਵਾਲ ਸਕੂਲ ਦੀ ਕਿਰਨ ਨੇ ਤੀਸਰਾ ਸਥਾਨ ਹਾਸਲ ਕੀਤਾ।
                      ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ, ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ, ਸੀ.ਡੀ.ਪੀ.ਓ ਬਲਾਚੌਰ ਪੰਕਜ ਸ਼ਰਮਾ, ਸੀ.ਡੀ.ਪੀ.ਓ ਸੜੋਆ ਜਸਵਿੰਦਰ ਕੌਰ, ਸਖੀ ਵਨ ਸਟਾਪ ਸੈਂਟਰ ਦੇ ਸੈਂਟਰ ਐਡਮਨਿਸਟ੍ਰੇਟਰ ਮਨਜੀਤ ਕੌਰ, ਸੁਪਰਡੈਂਟ ਨਿਰਮਲਾ ਦੇਵੀ, ਦੀਪ ਸ਼ਿਖਾ, ਰੋਹਿਤਾ, ਰਾਜ ਕੁਮਾਰ ਤੇ ਹੋਰ ਹਾਜ਼ਰ ਸਨ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …