Saturday, April 18, 2026

ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਵਲੋਂ ਕੋਵਿਡ-19 ਸੈਂਪਲਿੰਗ ਵਧਾਉਣ ਦੀ ਹਦਾਇਤ

ਨਵਾਂਸ਼ਹਿਰ, 9 ਮਾਰਚ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਨੇ ਜ਼ਿਲ੍ਹੇ ਵਿਚ ਕੋਵਿਡ-19 ਦੀ ਮੌਜੂਦਾ ਸਥਿਤੀ ਸਬੰਧੀ ਸਾਰੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਰੀਵਿਊ ਮੀਟਿੰਗ ਕੀਤੀ।
              ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਕੋਵਿਡ-19 ਸਬੰਧੀ ਸਾਰੀਆਂ ਸਾਵਧਾਨੀਆਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਅਤੇ ਹਰ ਬਲਾਕ ਦੇ ਘੱਟੋ-ਘੱਟ ਨਿਰਧਾਰਤ ਟੀਚੇ ਅਨੁਸਾਰ ਕੋਵਿਡ-19 ਸੈਂਪਲਿੰਗ ਨੂੰ ਯਕੀਨੀ ਬਣਾਉਣ ਦੀ ਹਦਾਇਤ ਦਿੱਤੀ। ਉਨ੍ਹਾਂ ਕਿਹਾ ਕਿ ਹਰ ਸਿਹਤ ਬਲਾਕ ਵਿਚ ਘੱਟੋ-ਘੱਟ 6-6 ਕੋਵਿਡ ਸੈਂਪਲਿੰਗ ਟੀਮਾਂ ਕਾਇਮ ਕੀਤੀਆਂ ਜਾਣ ਅਤੇ ਹਰ ਟੀਮ ਨੂੰ ਘੱਟੋ-ਘੱਟ 50 ਸੈਂਪਲ ਲੈਣ ਦਾ ਟੀਚਾ ਦਿੱਤਾ ਜਾਵੇ।
                  ਡਾ. ਗੁਰਦੀਪ ਸਿੰਘ ਕਪੂਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ ਮਰੀਜ਼ਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਸੈਂਪਲਿੰਗ ਕਰਵਾਉਣ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਸ ਤਹਿਤ ਹਰ ਪਾਜੇਟਿਵ ਮਰੀਜ਼ ਦੇ ਘੱਟੋ-ਘੱਟ 20 ਸੰਪਰਕਾਂ ਦੇ ਟੈਸਟ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਕੋਵਿਡ ਮਰੀਜ਼ਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਸੈਂਪਲਿੰਗ ਪਹਿਲ ਦੇ ਆਧਾਰ ‘ਤੇ ਕੀਤੀ ਜਾਵੇ ਅਤੇ ਇਸ ਦੀ ਰੋਜ਼ਾਨਾ ਆਧਾਰ ਉੱਤੇ ਰਿਪੋਰਟ ਕਰਨੀ ਯਕੀਨੀ ਬਣਾਈ ਜਾਵੇ।
                 ਡਾ. ਕਪੂਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹਾਲ ਹੀ ਦੇ ਦਿਨਾਂ ਵਿੱਚ ਕੋਵਿਡ-19 ਕੇਸਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਪਤਾ ਲੱਗਦਾ ਹੈ ਕੋਵਿਡ -19 ਅਜੇ ਖਤਮ ਨਹੀਂ ਹੋਇਆ ਅਤੇ ਇਸ ਵਿਚ ਹੋਰ ਵਾਧਾ ਹੋ ਸਕਦਾ ਹੈ, ਇਸ ਲਈ ਸਮਾਜਿਕ ਦੂਰੀ, ਮਾਸਕ ਪਹਿਨਣ ਅਤੇ ਹੱਾਹੳਟਥ ਧੋਣ ਜਿਹੀਆਂ ਕੋਵਿਡ ਸਬੰਧੀ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਜ਼ਰੂਰਤ ਹੈ।ਡਾ. ਕਪੂਰ ਨੇ ਦੱਸਿਆ ਕਿ ਮਾਰਚ 2020 ਤੋਂ ਅਸੀਂ ਇਸ ਮਹਾਂਮਾਰੀ ਨਾਲ ਜੂਝ ਰਹੇ ਹਾਂ ਅਤੇ ਸਾਨੂੰ ਸਾਰਿਆਂ ਨੂੰ ਕੋਰੋਨਾਵਾਇਰਸ ਨੂੰ ਰੋਕਣ ਲਈ ਇਸ ਮੁਹਿੰਮ ਵਿਚ ਹਿੱਸੇਦਾਰ ਬਣਨਾ ਚਾਹੀਦਾ ਹੈ।
                 ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਬਲਵਿੰਦਰ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਜਤਿੰਦਰ ਸਿੰਘ, ਜ਼ਿਲ੍ਹਾ ਟੀਕਾਕਰਨ ਅਫਸਰ ਦਵਿੰਦਰ ਢਾਂਡਾ, ਜ਼ਿਲ੍ਹਾ ਸਿਹਤ ਅਫਸਰ ਡਾ ਕੁਲਦੀਪ ਰਾਏ, ਡਾ. ਜਗਦੀਪ ਰਾਏ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …