Saturday, April 18, 2026

ਅੰਮ੍ਰਿਤਸਰ ਹਲਕਾ ਦੱਖਣੀ `ਚ ਸ਼੍ਰੋਮਣੀ ਅਕਾਲੀ ਦਲ ਵਲੋਂ ਧਰਨਾ ਪ੍ਰਦਰਸ਼ਨ

ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਵਲੋਂ ਅੰਮ੍ਰਿਤਸਰ ਹਲਕਾ ਦੱਖਣੀ ਦੇ ਇਲਾਕੇ ਸੁਲਤਾਨਵਿੰਡ ਰੋਡ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਗਿਆ।ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਹਲਕੇ ਦੇ ਅਕਾਲੀ ਨੇਤਾ ਤੇ ਵਰਕਰ ਵੱਡੀ ਗਿਣਤੀ `ਚ ਸ਼ਾਮਲ ਹੋਏ।ਅਕਾਲੀ ਆਗੂਆਂ ਨੇ ਆਪਣੇ ਸੰਬੋਧਨ ਵਿਚ ਕਾਂਗਰਸ ਦੀ ਸਰਕਾਰ ਨੂੰ ਲੋਕ ਵਿਰੋਧੀ ਕਰਾਰ ਦਿੰਦਿਆਂ 2022 ਵਿੱਚ ਇਸ ਨੂੰ ਘਰ ਤੋਰਨ ਦੀ ਅਪੀਲ਼ ਕੀਤੀ।ਇਸ ਸਮੇਂ ‘ਮੰਗਦਾ ਹੈ ਪੰਜਾਬ, ਕੈਪਟਨ ਤੋੋਂ ਹਿਸਾਬ’ ਦੇ ਨਾਅਰੇ ਵੀ ਲਾਏ ਗਏ।
                      ਅਕਾਲੀ ਜਥਾ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਚੋਣਾਂ ਸਮੇਂ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ।ਉਨਾਂ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਮਹਿੰਗਾਈ ਬਹੁਤ ਜਿਆਦਾ ਵਧੀ ਹੈ।ਕੋਰੋਨਾ ਦੀ ਮਾਰ ਦਾ ਸ਼ਿਕਰ ਹੋਏ ਲੋਕ ਤਰਾਹ ਤਰਾਹ ਕਰ ਰਹੇ ਹਨ।ਉਨਾਂ ਨੇ ਲੋਕਾਂ ਨੂੰ ਅਕਾਲੀ ਦਲ ਦੇ ਹੱਥ ਮਜ਼ਬੂਤ ਕਰਨ ਲਈ ਕਿਹਾ।
                    ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਬਣੀ ਕੈਪਟਨ ਸਰਕਾਰ ਨੇ ਕਿਸਾਨਾਂ ਦੇ ਕਰਜ਼, ਬੇਰੁਜ਼ਗਾਰੀ ਭੱਤਾ ਸਮੇਤ ਕੋਈ ਵੀ ਵਾਅਦਾ ਨਹੀਂ ਪੁਗਾਇਆ।ਇਸ ਲਈ ਪੰਜਾਬ ਦੀ ਜਨਤਾ ਕਾਂਗਰਸ ਸਰਕਾਰ ਨੂੰ ਚੱਲਦਾ ਕਰਨ ਲਈ ਕਾਹਲੇ ਹਨ।ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ਵਿਧਾਇਕ ਨਾ ਤਾਂ ਕਦੇ ਹਲਕੇ ਵਿੱਚ ਗਿਆ ਹੈ ਤੇ ਨਾ ਹੀ ਕੋਈ ਵਿਕਾਸ ਦੇ ਕੰਮ ਕਰਵਾਏ ਹਨ।ਹਲਕੇ ਵਿੱਚੋਂ ਡੰਪ ਚੁਕਵਾੳੇੁਣ ਦਾ ਕੀਤਾ ਵਾਅਦਾ ਵੀ ਉਸ ਨੇ ਪੂਰਾ ਨਹੀਂ ਕੀਤਾ।ਜਦ ਕਿ ਚੌਕ ਚਾਟੀਵਿੰਡ ਨੇੜਲੇ ਸਕੱਤਰੀ ਬਾਗ ਪਾਰਕ ਦਾ ਨਾਮ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਨਾਮ ‘ਤੇ ਕਰਨ ਦੀ ਬਜ਼ਾਏ ਆਪਣੇ ਮਰਹੂਮ ਪਿਤਾ ਰੁਮਿੰਦਰ ਸਿੰਘ ਬੋਲਾਰੀਆ ਦੇ ਨਾਮ ‘ਤੇ ਰੱਖ ਦਿੱਤਾ ਹੈ।ਗਿੱਲ ਨੇ ਵਰਕਰਾਂ ਨੂੰ ਕਿਹਾ ਕਿ ਜਿਸ ਤਰਾਂ ਉਨਾਂ ਨੇ ਵਾਰਡ ਨੰਬਰ 37 ਦੀ ਜ਼ਿਮਨੀ ਚੋਣ ਵਿੱਚ ਕਾਂਗਰਸ ਨੂੰ ਤਕੜੀ ਟੱਕਰ ਦਿੱਤੀ ਹੈ, ਉਸੇ ਤਰਾਂ ਹੀ ਉਹ ਲੋਕਾਂ ਕੋਲ ਜਾ ਕੇ ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਤੋਂ ਉਨਾਂ ਨੂੰ ਜਾਣੂ ਕਰਵਾਉਣ।
                      ਇਸ ਮੌਕੇ ਹਰਜਾਪ ਸਿੰਘ ਸੁਲਤਾਨਵਿੰਡ ਮੈਂਬਰ ਸ਼੍ਰੋਮਣੀ ਕਮੇਟੀ, ਸਾਬਕਾ ਸੀਨੀਅਰ ਡਿਪਟੀ ਅਵਤਾਰ ਸਿੰਘ ਟਰੱਕਾਂਵਾਲਾ ਤੇ ਅਜੇਬੀਰਪਾਲ ਸਿੰਘ ਰੰਧਾਵਾ, ਪੂਰਨ ਸਿੰਘ ਮੱਤੇਵਾਲ, ਸਾਬਕਾ ਕੌਂਲਸਰ ਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ, ਇੰਦਰਜੀਤ ਸਿੰਘ ਪੰਡੋਰੀ, ਬਲਵਿੰਦਰ ਸਿੰਘ ਖੱਦਰ ਭੰਡਾਰ, ਹਰਮੀਤ ਸਿੰਘ ਮਠਾਰੂ, ਮੁਖਤਾਰ ਸਿੰਘ ਖਾਲਸਾ, ਸੁਰਿੰਦਰ ਸਿੰਘ ਸੁਲਤਾਨਵਿੰਡ, ਸਾਬ ਸਿੰਘ ਟਰੱਕਾਂਵਾਲਾ, ਗੁਰਿੰਦਰ ਸਿੰਘ, ਹਰਭਜਨ ਸਿੰਘ ਸ਼ੀਂਹ, ਸੁਰਜੀਤ ਸਿੰਘ ਕੰਡਾ ਆਦਿ ਮੌਜੂਦ ਸਨ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …