ਅੰਮ੍ਰਿਤਸਰ, 9 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ.ਏ
ਐਲ.ਐਲ.ਬੀ ਡਿਗਰੀ ਦੇ ਐਲਾਨੇ ਗਏ ਨਤੀਜ਼ਿਆਂ ’ਚੋਂ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।
ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਕਾਲਜ ਵਿਦਿਆਰਥਣ ਅਮਨਦੀਪ ਕੌਰ ਮੱਲ੍ਹੀ ਨੇ 76.90 ਨੰਬਰਾਂ ਨਾਲ ਯੂਨੀਵਰਸਿਟੀ ’ਚ ਪਹਿਲਾਂ ਸਥਾਨ ਹਾਸਲ ਕੀਤਾ ਅਤੇ ਬੀ. ਕਾਮ (ਲਾਅਜ਼) ਦੇ ਐਲਾਨੇ ਗਏ ਨਤੀਜ਼ਿਆਂ ’ਚ ਰੁਪਿੰਦਰ ਕੌਰ ਨੇ 76.86 ਨੰਬਰਾਂ ਨਾਲ ਯੂਨੀਵਰਸਿਟੀ ’ਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ।ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜ਼ਮੈਂਟ ਵੱਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media