ਨਵਾਂਸ਼ਹਿਰ, 9 ਮਾਰਚ (ਪੰਜਾਬ ਪੋਸਟ ਬਿਊਰੋ) – ਵਿਸ਼ਵ ਹੁਨਰ ਮੁਕਾਬਲੇ ਵਿੱਚ ਭਾਗ ਲੈਣ ਦੇ ਚਾਹਵਾਨ ਨੌਜਵਾਨਾਂ ਲਈ ਪੰਜਾਬ ਹੁਨਰ ਮੁਕਾਬਲਾ 2022
ਕਰਵਾਇਆ ਜਾ ਰਿਹਾ ਹੈ, ਜਿਸ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ ਨੇ ਦੱਸਿਆ ਕਿ ਇਹ ਹੁਨਰ ਮੁਕਾਬਲਾ ਪਹਿਲਾਂ ਜ਼ਿਲ੍ਹਾ ਪੱਧਰ ਅਤੇ ਫਿਰ ਸਟੇਟ ਪੱਧਰ ’ਤੇ ਕਰਵਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਸਟੇਟ ਪੱਧਰ ਦੇ ਜੇਤੂ ਰਾਸ਼ਟਰੀ ਪੱਧਰ ਦੇ ਮੁਕਾਬਲੇ ਵਿੱਚ ਹਿੱਸਾ ਲੈਣ ਦੇ ਯੋਗ ਹੋਣਗੇ ਅਤੇ ਰਾਸ਼ਟਰੀ ਪੱਧਰ ਦੇ ਜੇਤੂ ਨੂੰ ਚੀਨ ਵਿਚ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲੇ ਵਿਚ ਭਾਗ ਲੈਣ ਦਾ ਮੌਕਾ ਮਿਲੇਗਾ।ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ਵਿੱਚ 1 ਜਨਵਰੀ 1999 ਜਾਂ ਇਸ ਤੋਂ ਬਾਅਦ ਜਨਮੇ ਨੌਜਵਾਨ ਭਾਗ ਲੈ ਸਕਦੇ ਹਨ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਦੇ ਮੁਕਾਬਲੇ 5 ਤੋਂ 7 ਅਪ੍ਰੈਲ 2021 ਤੱਕ ਅਤੇ ਸਟੇਟ ਪੱਧਰ ਦੇ ਮੁਕਾਬਲੇ 5 ਤੋਂ 7 ਮਈ 2021 ਤੱਕ ਕਰਵਾਏ ਜਾਣਗੇ।ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਦੇ ਚਾਹਵਾਨ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਵੈਬਸਾਈਟ ’ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media