ਨਵਾਂਸ਼ਹਿਰ, 9 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ-2 ਅਧੀਨ ਚਲਾਏ ਜਾ ਰਹੇ ਹੁਨਰ ਵਿਕਾਸ ਕੇਂਦਰ ਰਾਹੋਂ ਵਿਖੇ ਡਾਕੂਮੈਂਟ ਅਸਿਸਟੈਂਟ ਅਤੇ ਜਨਰਲ ਡਿਊਟੀ ਅਸਿਸਟੈਂਟ ਦਾ ਕੋਰਸ ਸਫ਼ਲਤਾ ਪੂਰਵਕ ਮੁਕੰਮਲ ਕਰਨ ਵਾਲੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ।ਸਮਾਗਮ ਵਿਚ ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਮੁੱਖ ਮਹਿਮਾਨ ਵਜੋਂ ਪਹੁੰਚੇ ਅਤੇ ਉਨ੍ਹਾਂ ਸਿਖਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕਰਦਿਆਂ ਉਨ੍ਹਾਂ ਦੇ ਰੋਸ਼ਨ ਭਵਿੱਖ ਦੀ ਕਾਮਨਾ ਕੀਤੀ।ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਬਹੁਤ ਸਾਰੇ ਮੁਫ਼ਤ ਕੋਰਸ ਕਰਵਾਏ ਜਾ ਰਹੇ ਹਨ, ਤਾਂ ਜੋ ਨੌਜਵਾਨ ਵੱਖ-ਵੱਖ ਕਿੱਤਿਆਂ ਦੀ ਸਿਖਲਾਈ ਹਾਸਲ ਕਰ ਕੇ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ।
ਇਸ ਮੌਕੇ ਸੈਂਟਰ ਸਟਾਫ ਮਨਜਿੰਦਰ ਕੌਰ ਅਤੇ ਅਨੀਤਾ ਰਾਣੀ ਤੋਂ ਇਲਾਵਾ ਪੰਜਾਬ ਹੁਨਰ ਵਿਕਾਸ ਮਿਸ਼ਨ ਦਾ ਜ਼ਿਲ੍ਹਾ ਪੱਧਰੀ ਸਟਾਫ ਹਾਜ਼ਰ ਸੀ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …