ਸੰਗਰੂਰ, 10 ਮਾਰਚ (ਜਗਸੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬੀਤੇ ਦਿਨੀ ਪੇਸ਼ ਕੀਤੇ ਗਏ ਬਜ਼ਟ ਵਿੱਚ ਹਰ
ਤਬਕੇ ਦਾ ਧਿਆਨ ਰੱਖਦਿਆਂ ਸਾਰਿਆਂ ਨੂੰ ਸਹੂਲਤਾਂ ਦਿੱਤੀਆਂ ਗਈਆਂ ਹਨ।ਇਹ ਪ੍ਰਗਟਾਵਾ ਕਰਦਿਆਂ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਸੰਗਰੂਰ ਦੇ ਪ੍ਰਧਾਨ ਬੱਬੂ ਸਿੰਘ ਵਲਜੋਤ ਨੇ ਇਸ ਨੂੰ ਲੋਕ ਹਿੱਤ ਵਿੱਚ ਚੁੱਕਿਆ ਗਿਆ ਸ਼ਲਾਘਾਯੋਗ ਕਦਮ ਦੱਸਿਆ ਹੈ।ਉਨਾਂ ਕਿਹਾ ਕਿ ਪੰਜਾਬ ਵਿੱਚ ਕੈਪਟਨ ਸਰਕਾਰ ਵਲੋਂ ਔਰਤਾਂ ਨੂੰ ਬਰਾਬਰਤਾ ਦਾ ਹੱਕ ਦਿੱਤਾ ਗਿਆ ਹੈ।ਚਾਹੇ ਉਹ ਬਲਾਕ ਸੰਮਤੀ, ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤੀ ਚੋਣਾਂ ਵਿੱਚ ਵਿਚ 50% ਰਾਖਵਾਂਕਰਨ ਜਾਂ ਉਹਨਾਂ ਦੀ ਸੁਰੱਖਿਆ ਲਈ ਵਿਸ਼ੇਸ਼ ਪ੍ਰਬੰਧਾਂ ਦੀ ਦੀ ਗੱਲ ਹੈ।ਹੁਣ ਇਤਿਹਾਸਿਕ ਫੈਸਲਾ ਲੈਂਦੇ ਹੋਏ ਸਰਕਾਰੀ ਬੱਸਾਂ ਵਿੱਚ ਮਾਤਾਵਾਂ ਤੇ ਭੈਣਾਂ ਦਾ ਕਿਰਾਇਆ ਮੁਆਫ਼ ਕਰਨ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਨੇ ਸ਼ਗਨ ਸਕੀਮ 21000 ਰੁਪਏ ਤੋਂ ਵਧਾ ਕੇ 51000 ਰੁਪਏ, ਬੁਢਾਪਾ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 ਰੁਪਏ ਅਤੇ ਆਜ਼ਾਦੀ ਘੁਲਾਟੀਆਂ ਦੀ ਪੈਨਸ਼ਨ 7500 ਰੁਪਏ ਤੋਂ ਵਧਾ ਕੇ 9400 ਰੁਪਏ ਕਰ ਦਿੱਤੀ ਹੈ।ਸਰਕਾਰ ਵਲੋਂ ਕਿਸਾਨਾਂ ਦੇ ਕਰਜ਼ ਮੁਆਫੀ ਲਈ ਐਲਾਨੀ ਗਈ 1186 ਕਰੋੜ ਦੀ ਵਿੱਤੀ ਸਹਾਇਤਾ ਨਾਲ ਕਿਸਾਨਾਂ ਦੇ ਸਿਰ ਤੋਂ ਭਾਰ ਘਟੇਗਾ ਤੇ ਖੇਤ ਮਜ਼ਦੂਰਾਂ ਦਾ 526 ਕਰੋੜ ਦਾ ਕਰਜ਼ਾ ਵੀ ਮੁਆਫ ਹੋਵੇਗਾ ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media