Tuesday, November 24, 2026

ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਵਲੋਂ ਮਹਿਲਾ ਦਿਵਸ ‘ਤੇ ਔਰਤਾਂ ਦਾ ਸਨਮਾਨ

ਸੰਗਰੂਰ, 10 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਵਲੋਂ ਆਈ.ਸੀ.ਏ.ਆਰ-ਅਟਾਰੀ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਥਾਨਕ ਖੇੜੀ ਕੇਂਦਰ ਵਿਖੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵੱਖ-ਵੱਖ ਸੈਲਫ-ਹੈਲਪ ਗਰੁੱਪਾਂ ਦੀਆਂ ਔਰਤ ਮੈਂਬਰਾਂ ਅਤੇ ਪਿੰਡਾਂ ਦੀਆਂ ਕਿਸਾਨ ਬੀਬੀਆਂ ਨੇ ਸ਼ਮੂਲੀਅਤ ਕੀਤੀ।
               ਡਾ. ਮਨਦੀਪ ਸਿੰਘ ਐਸੋਸੀਏਟ ਡਾਇਰੈਕਟਰ (ਟ੍ਰੈਨਿੰਗ) ਨੇ ਕਿਸਾਨ ਅਤੇ ਪੇਂਡੂ ਔਰਤਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਔਰਤਾਂ ਦੇ ਸ਼ਸਕਤੀਕਰਨ ਕਰਨ ਲਈ ਕੇ.ਵੀ.ਕੇ ਦੀ ਭੂਮਿਕਾ ‘ਤੇ ਚਾਨਣਾ ਪਾਇਆ।ਉਨਾਂ ਕਿਸਾਨ ਬੀਬੀਆਂ ਅਤੇ ਭੈਣਾਂ ਨੂੰ ਗ੍ਰਹਿ ਪ੍ਰਬੰਧ ਅਤੇ ਸਹਾਇਕ ਧੰਦਿਆਂ ਦੇ ਸਿਖਲਾਈ ਕੋਰਸਾਂ ਬਾਰੇ ਵੀ ਦੱਸਿਆ।ਗਮਦੂਰ ਸਿੰਘ, ਬਲਾਕ ਟੈਕਨੋਲੋਜੀ ਮੈਨੇਜਰ, ਆਤਮਾ, ਸੰਗਰੂਰ ਨੇ ਔਰਤਾਂ ਨੂੰ ਆਰਥਿਕ ਗਤੀਵਿਧੀਆਂ ਵਧਾਉਣ ਲਈ ਸੈਲਫ ਹੈਲਪ ਗਰੁੱਪ ਬਣਾਉਣ ਬਾਰੇ ਜਾਗਰੁਕ ਕੀਤਾ।
                 ਡਾ. ਰਵਿੰਦਰ ਕੌਰ ਸਹਾਇਕ ਪ੍ਰੌਫੈਸਰ (ਬਾਗਬਾਨੀ) ਨੇ ਪੇਂਡੂ ਸੁਆਣੀਆਂ ਨੂੰ ਘਰੇਲੂ ਸਬਜ਼ੀ ਦੀ ਬਗੀਚੀ ਅਤੇ ਫਲਦਾਰ ਬੂਟੇ ਲਗਾਉਣ ਬਾਰੇ ਦੱਸਿਆ।ਸ੍ਰੀਮਤੀ ਰਾਜਵੰਤ ਕੌਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਦਿੜਬਾ ਨੇ ਸਿੱਖ ਇਤਿਹਾਸ ਚੋਂ ਔਰਤਾਂ ਦੇ ਮਿਸਾਲੀ ਕੰਮਾਂ ਨੂੰ ਯਾਦ ਕਰਦਿਆਂ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿਣ ਅਤੇ ਹੱਥੀਂ ਮਿਹਨਤ ਕਰਨ ਦੀ ਪ੍ਰੇਰਣਾ ਦਿੱਤੀ।ਉਨਾਂ ਬਾਲ ਭਲਾਈ ਵਿਭਾਗ ਦੀਆਂ ਸਕੀਮਾਂ ਬਾਰੇ ਵੀ ਦੱਸਿਆ।
                ਅੰਤ ਵਿੱਚ ਪ੍ਰੋਗਰਾਮ ਵਿੱਚ ਸ਼ਾਮਲ ਸਮੂਹ ਮਹਿਲਾਵਾਂ ਨੂੰ ਪੌਸ਼ਟਿਕ ਬਗੀਚੀ ਲਈ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ ਅਤੇ ਪੀ.ਏ.ਯੂ ਦਾ ਸਾਹਿਤ ਵੰਡਿਆ ਗਿਆ।ਮਹਿਲਾਵਾਂ ਨੂੰ ਘਰੇਲੂ ਅਤੇ ਫਲਦਾਰ ਬਗੀਚੀ ਦੀ ਮਾਡਲ ਪ੍ਰਦਰਸ਼ਨੀ ਦਾ ਦੌਰਾ ਵੀ ਕਰਵਾਇਆ ਗਿਆ।
                     ਇਸ ਮੌਕੇ ਸ੍ਰੀਮਤੀ ਹਰਪ੍ਰੀਤ ਕੌਰ ਨੂੰ ਮੁਰਗੀ ਪਾਲਣ, ਅਮਨਦੀਪ ਕੌਰ ਨੂੰ ਖੇਤੀਬਾੜੀ, ਸਵਿਤਾ ਰਾਣੀ ਨੂੰ ਖੁੰਬਾਂ ਦੀ ਕਾਸ਼ਤ, ਮਿਸ ਚੰਨਪ੍ਰੀਤ ਕੌਰ ਨੂੰ ਕੱਪੜਿਆਂ ਦਾ ਬੁਟੀਕ ਅਤੇ ਸ੍ਰੀਮਤੀ ਅਰਵਿੰਦਰ ਕੌਰ ਨੂੰ ਸੰਜ਼ੀਵਨੀ ਸੈਲਫ ਗਰੁੱਪ ਦੇ ਖੇਤਰ ਵਿੱਚ ਕੋਰਬਾਰ ਸਥਾਪਿਤ ਕਰਨ ਬਦਲੇ ਸਨਮਾਨਿਤ ਕੀਤਾ ਗਿਆ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …