Friday, April 24, 2026

ਮੁਕਾਬਲੇ ਦੇ ਇਮਤਿਹਾਨਾਂ ਦੀ ਮੁਫ਼ਤ ਕੋਚਿੰਗ ਲਈ 200 ਬੱਚੀਆਂ ਦਾ ਪਹਿਲਾ ਬੈਚ ਸ਼ੁਰੂ

ਨਵਾਂਸ਼ਹਿਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲ੍ਹੇ ਦੀਆਂ ਹੋਣਹਾਰ ਬੇਟੀਆਂ ਨੂੰ ਜ਼ਿੰਦਗੀ ਵਿਚ ਉੱਚ ਮੁਕਾਮ ’ਤੇ ਪਹੁੰਚਾਉਣ ਦਾ ਬੀੜਾ ਚੁੱਕਦਿਆਂ ਉਨ੍ਹਾਂ ਲਈ ਅਹਿਮ ਪ੍ਰੋਗਰਾਮ ਉਲੀਕੇ ਹਨ, ਤਾਂ ਜੋ ਉਹ ਕਿਸੇ ਵੀ ਤਰ੍ਹਾਂ ਦੀ ਘਾਟ ਕਾਰਨ ਆਪਣੇ ਮਿੱਥੇ ਟੀਚੇ ਹਾਸਲ ਕਰਨ ਤੋਂ ਵਾਂਝੀਆਂ ਨਾ ਰਹਿ ਸਕਣ। ਇਸੇ ਤਹਿਤ ਉਨ੍ਹਾਂ ਵੱਲੋਂ ਜ਼ਿਲ੍ਹੇ ਦੀਆਂ ਹੋਣਹਾਰ ਬੱਚੀਆਂ ਨੂੰ ਮੁਕਾਬਲੇ ਦੇ ਇਮਤਿਹਾਨਾਂ ਦੀ ਤਿਆਰੀ ਲਈ ਮੁਫ਼ਤ ਆਨਲਾਈਨ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੇ ਪਹਿਲੇ ਪੜਾਅ ਵਿਚ 200 ਬੱਚੀਆਂ ਦਾ ਪਹਿਲਾ ਬੈਚ ਸਫ਼ਲਤਾ ਪੂਰਵਕ ਚੱਲ ਰਿਹਾ ਹੈ।ਇਨ੍ਹਾਂ ਕੋਚਿੰਗ ਕਲਾਸਾਂ ਵਿਚ ਉਨ੍ਹਾਂ ਨੂੰ ਬੈਂਕਿੰਗ, ਐਸ.ਐਸ.ਸੀ ਆਦਿ ਤੋਂ ਇਲਾਵਾ ਹੋਰਨਾਂ ਸਰਕਾਰੀ ਇਮਤਿਹਾਨਾਂ ਦੀ ਤਿਆਰੀ ਕਰਵਾਈ ਜਾ ਰਹੀ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਦੂਜੇ ਪੜਾਅ ਵਿਚ ਹੋਰ ਬੈਚਾਂ ਦੀ ਵੀ ਜਲਦ ਸ਼ੁਰੂਆਤ ਕੀਤੀ ਜਾ ਰਹੀ ਹੈ, ਕਿਉਂਕਿ ਇਸ ਸਬੰਧੀ ਉਨ੍ਹਾਂ ਕੋਲ 700 ਦੇ ਕਰੀਬ ਅਰਜ਼ੀਆਂ ਆ ਚੁੱਕੀਆਂ ਹਨ।ਇਸ ਤੋਂ ਬਾਅਦ ਮੈਡੀਕਲ ਸਟਰੀਮ ਦੀਆਂ ਬਾਰ੍ਹਵੀਂ ਜਮਾਤ ਦੀਆਂ ਲੜਕੀਆਂ ਨੂੰ ‘ਨੀਟ’ ਪ੍ਰੀਖਿਆ ਲਈ ਵੀ ਮੁਫ਼ਤ ਕੋਚਿੰਗ ਮੁਹੱਈਆ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।

                         ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮਿੰਦਰ ਸਿੰਘ ਰੰਧਾਵਾ ਨੇ ਇਸ ਸਬੰਧੀ ਦੱਸਿਆ ਕਿ ਕੋਚਿੰਗ ਕਲਾਸਾਂ ਲਗਾ ਰਹੀਆਂ ਵਿਦਿਆਰਥਣਾਂ ਕੋਲੋਂ ਕੋਰਸ ਸਬੰਧੀ ਲਗਾਤਾਰ ਫੀਡਬੈਕ ਲਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਫ਼ਤੇ ਵਿਚ ਇਕ ਦਿਨ ‘ਆਫ ਲਾਈਨ ਪ੍ਰਾਬਲਮ ਸੈਸ਼ਨ’ ਲਗਾਇਆ ਜਾਇਆ ਜਾਵੇਗਾ।

Check Also

ਸਫਾਈ ਮੁਹਿੰਮ ਨੂੰ ਮਿਲਿਆ ਵੱਡਾ ਸਹਿਯੋਗ; ਐਨ.ਜੀ.ਓਜ਼ ਨੇ ਨਗਰ ਨਿਗਮ ਨਾਲ ਮਿਲਾਇਆ ਹੱਥ

ਅੰਮ੍ਰਿਤਸਰ, 23 ਅਪ੍ਰੈਲ (ਜਗਦੀਪ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਆਯੋਜਿਤ ਤਿੰਨ ਦਿਨਾਂ ਦੀ ਸਫਾਈ …