ਨਵਾਂਸ਼ਹਿਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਅੱਜ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕੰਮਾਂ ਦਾ
ਮਹੀਨਾਵਾਰ ਰੀਵਿਊ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਅਪ੍ਰੈਲ ਮਹੀਨੇ ਵੱਡੀ ਪੱਧਰ ’ਤੇ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ।ਉਨ੍ਹਾਂ ਮੀਟਿੰਗ ’ਚ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਵਿਚ ਬੇਰੋਜ਼ਗਾਰ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾਵੇ।ਉਨ੍ਹਾਂ ਸਵੈ-ਰੋਜ਼ਗਾਰ ਨਾਲ ਸਬੰਧਤ ਵਿਭਾਗਾਂ ਨੂੰ ਬਕਾਇਆ ਕੇਸਾਂ ਦਾ ਜਲਦ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ।ਹੁਨਰ ਵਿਕਾਸ ਮਿਸ਼ਨ ਦੇ ਕੰਮਕਾਜ਼ ਦੀ ਸਮੀਖਿਆ ਕਰਦਿਆਂ ਉਨਾਂ ਹਦਾਇਤ ਕੀਤੀ ਕਿ ਹੁਨਰ ਵਿਕਾਸ ਨਾਲ ਸਬੰਧਤ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ, ਤਾਂ ਜੋ ਵੱਧ ਤੋਂ ਵੱਧ ਨੌਜਵਾਨ ਹੁਨਰ ਸਿਖਲਾਈ ਪ੍ਰਾਪਤ ਕਰ ਕੇ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉਪਲ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰੁਪਿੰਦਰ ਕੌਰ, ਪਲੇਸਮੈਂਟ ਅਫ਼ਸਰ ਘਣਸ਼ਿਆਮ, ਕੈਰੀਅਰ ਕਾੳੂਂਸਲਰ ਹਰਮਨਦੀਪ ਸਿੰਘ, ਹੁਨਰ ਵਿਕਾਸ ਮਿਸ਼ਨ ਤੋਂ ਰਾਜ ਕੁਮਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ
ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …
Punjab Post Daily Online Newspaper & Print Media