ਨਵਾਂਸ਼ਹਿਰ, 12 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਕਾਰਜ਼ਕਾਰੀ ਚੇਅਰਮੈਨ ਮਾਣਯੋਗ ਜਸਟਿਸ ਅਜੈ
ਤਿਵਾੜੀ ਅਤੇ ਮੈਂਬਰ ਸਕੱਤਰ ਅਰੁਨ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਏ.ਐਸ ਗਰੇਵਾਲ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਕੱਤਰ ਹਰਪ੍ਰੀਤ ਕੌਰ ਵੱਲੋਂ ਸਿਵਲ ਸਰਜਨ ਦਫ਼ਤਰ ਦੇ ਸਹਿਯੋਗ ਨਾਲ ‘ਪ੍ਰੀ ਨਾਟਲ ਸੈਕਸ ਸਲੈਕਸ਼ਨ’ ਅਤੇ ‘ਪ੍ਰੀ ਨਾਟਲ ਡਾਇਗਨੋਸਟਿਕ ਟੈਕਨੀਕਸ’ (ਪੀ.ਐਨ.ਡੀ.ਟੀ) ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਵਕੀਲਾਂ ਲਈ ਵਿਸ਼ੇਸ਼ ਵੈਬੀਨਾਰ ਕਰਵਾਇਆ ਗਿਆ।ਇਸ ਦੌਰਾਨ ਦਫ਼ਤਰ ਸਿਵਲ ਸਰਜਨ ਦੇ ਪ੍ਰਾਜੈਕਟ ਕੋਆਰਡੀਨੇਟਰ ਡਾ. ਸੁਖਮਨੀ ਕੌਰ ਵੱਲੋਂ ਇਸ ਸਬੰਧੀ ਵਿਸਥਾਰ ਵਿਚ ਟ੍ਰੇਨਿੰਗ ਦਿੱਤੀ ਗਈ।ਰੋਹਿਤ ਕੁਮਾਰ ਵੱਲੋਂ ਡਾ. ਸੁਖਮਨੀ ਕੌਰ ਅਤੇ ਸਮੂਹ ਵਕੀਲਾਂ ਦਾ ਇਸ ਵਿਸ਼ੇਸ਼ ਵੈਬੀਨਾਰ ਵਿਚ ਮੌਜ਼ੂਦ ਰਹਿਣ ਲਈ ਧੰਨਵਾਦ ਕੀਤਾ ਗਿਆ।ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਅਤੇ ਟੋਲ ਫਰੀ ਨੰਬਰ 1968 ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ
ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …
Punjab Post Daily Online Newspaper & Print Media