Wednesday, September 2, 2026

ਸਰਬਤ ਦਾ ਭਲਾ ਟਰੱਸਟ ਗੁਰੂ ਨਾਨਕ ਹਪਸਤਾਲ ‘ਚ ਬਣਾਏਗਾ 100 ਬਿਸਤਰਿਆਂ ਦਾ ਰੈਣ ਬਸੇਰਾ

ਟਰੱਸਟ ਨੇ ਕੋਰੋਨਾ ਵੈਕਸੀਨੇਸ਼ਨ ਦੇ ਦੂਸਰੇ ਯੂਨਿਟ ਲਈ ਮੁਹੱਈਆ ਕਰਵਾਇਆ ਲੋੜੀਂਦਾ ਸਾਜ਼ੋ ਸਾਮਾਨ – ਡਾ. ਓਬਰਾਏ

ਅੰਮ੍ਰਿਤਸਰ, 12 ਮਾਰਚ (ਜਗਦੀਪ ਸਿੰਘ) – ਸਮਾਜ ਸੇਵਾ ਦੇ ਵੱਖ-ਵੱਖ ਖੇਤਰਾਂ ‘ਚ ਅੱਗੇ ਹੋ ਕੇ ਮਿਸਾਲੀ ਸੇਵਾਵਾਂ ਨਿਭਾਉਣ ਵਾਲੇ ਦੁਬਈ ਦੇ ਉਘੇ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ.ਐਸ.ਪੀ ਸਿੰਘ ਓਬਰਾਏ ਵਲੋਂ ਸਥਾਨਕ ਮੈਡੀਕਲ ਕਾਲਜ ਦੇ ਪ੍ਰਬੰਧਕਾਂ ਦੀ ਮੰਗ ‘ਤੇ ਕੋਰੋਨਾ ਵੈਕਸੀਨੇਸ਼ਨ ਦੇ ਸਥਾਪਿਤ ਹੋ ਰਹੇ ਦੂਸਰੇ ਯੂਨਿਟ ਲਈ ਲੋੜੀਂਦਾ ਸਾਮਾਨ ਮੁਹੱਈਆ ਕਰਵਾਇਆ।
            ਇਸ ਦੌਰਾਨ ਡਾ. ਐਸ.ਪੀ ਸਿੰਘ ਓਬਰਾਏ ਨੇ ਕਿਹਾ ਕਿ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੁੰਦੀ ਹੈ ਕਿ ਜਦ ਵੀ ਕਿਸੇ ਥਾਂ ਤੋਂ ਮੈਡੀਕਲ ਨਾਲ ਸਬੰਧਤ ਕਿਸੇ ਸਾਮਾਨ ਆਦਿ ਦੀ ਡਿਮਾਂਡ ਆਉਂਦੀ ਹੈ ਤਾਂ ਉਸ ਨੂੰ ਤੁਰੰਤ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਦੇ ਪ੍ਰਬੰਧਕਾਂ ਦੀ ਮੰਗ ‘ਤੇ ਉਹ ਬਹੁਤ ਜਲਦ ਮੈਡੀਕਲ ਕਾਲਜ ਅੰਦਰ 100 ਬਿਸਤਰੇ ਦਾ ਇੱਕ ਰੈਣ ਬਸੇਰਾ ਸਥਾਪਤ ਕਰਨਗੇ।ਜਿਸ ਨਾਲ ਇਸ ਹਸਪਤਾਲ ‘ਚ ਦਾਖਲ ਮਰੀਜ਼ਾਂ ਦੇ ਨਾਲ ਆਏ ਵਾਰਸਾਂ ਨੂੰ ਖਾਣੇ ਅਤੇ ਠਹਿਰਨ ਦੀ ਸਹੂਲਤ ਮਿਲੇਗੀ।ਉਨ੍ਹਾਂ ਕਿਹਾ ਕਿ ਪ੍ਰਬੰਧਕਾਂ ਵਲੋਂ ਦਿੱਤੇ ਗਏ ਸੁਝਾਵਾਂ ਮੁਤਾਬਿਕ ਬਾਕੀ ਕਾਰਜ਼ ਵੀ ਜਲਦ ਹੀ ਪੂਰੇ ਕਰ ਦਿੱਤੇ ਜਾਣਗੇ।
ਇਸੇ ਦੌਰਾਨ ਸੀਨੀਅਰ ਯੂਥ ਆਗੂ ਵਿਕਾਸ ਸੋਨੀ ਨੇ ਕਿਹਾ ਕਿ ਸਰਬਤ ਦਾ ਭਲਾ ਟਰੱਸਟ ਵਲੋਂ ਕੋਵਿਡ-19 ਮਹਾਂਮਾਰੀ ਦੌਰਾਨ ਲੋੜਵੰਦਾਂ ਦੀ ਬਹੁਤ ਮਦਦ ਕੀਤੀ ਗਈ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ।ਉਨਾਂ ਦੱਸਿਆ ਕਿ ਟਰਸੱਟ ਵਲੋਂ ਲੋੜਵੰਦ ਲੋਕਾਂ ਨੂੰ ਦਵਾਈਆਂ ਦੇ ਨਾਲ-ਨਾਲ ਹੋਰ ਆਰਥਿਕ ਸਹਾਇਤਾ ਵੀ ਮੁਹੱਈਆ ਕਰਵਾਈ ਜਾਂਦੀ ਹੈ।
                   ਸੀਨੀਅਰ ਯੂਥ ਆਗੂ ਵਿਕਾਸ ਸੋਨੀ, ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਦੇਵਗਨ, ਵਾਇਸ ਪ੍ਰਿੰਸੀਪਲ ਡਾ.ਜੇ.ਐਸ ਕੁਲਾਰ, ਮੈਡੀਕਲ ਸੁਪਰਡੈਂਟ ਡਾ.ਕੇ.ਡੀ ਸਿੰਘ ਨੇ ਇਸ ਉਪਰਾਲੇ ਲਈ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਡਾ. ਓਬਰਾਏ ਵਲੋਂ ਹਰ ਔਖੀ ਘੜੀ ਵੇਲੇ ਨਿਭਾਈਆਂ ਜਾਂਦੀਆਂ ਨਿਰਸਵਾਰਥ ਸੇਵਾਵਾਂ ਤੇ ਅੰਮ੍ਰਿਤਸਰ ਮੈਡੀਕਲ ਕਾਲਜ ਸਮੇਤ ਸਮੁੱਚਾ ਸਿਹਤ ਵਿਭਾਗ ਵੱਡਾ ਮਾਣ ਮਹਿਸੂਸ ਕਰਦਾ ਹੈ।
                 ਇਸ ਦੌਰਾਨ ਟਰੱਸਟ ਦੇ ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਪ੍ਰਧਾਨ ਸੁਖਜਿੰਦਰ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ, ਖ਼ਜ਼ਾਨਚੀ ਨਵਜੀਤ ਘਈ ਆਦਿ ਵੀ ਮੌਜ਼ੂਦ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ

ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …