Wednesday, September 2, 2026

ਮਹਿਲਾ ਜੂਡੀਸ਼ੀਅਲ ਅਧਿਕਾਰੀਆਂ ਨੇ ਜਿਲ੍ਹਾ ਕਚਿਹਰੀ ‘ਚ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

ਮਹਿਲਾਵਾਂ ਦੇ ਕਾਨੂੰਨੀ ਮਾਮਲਿਆਂ ਨੂੰ ਤਰਜ਼ੀਹ ਦੇਣ ਤੇ ਇਨਸਾਫ ਦਿਵਾਉਣ ਦਾ ਲਿਆ ਸੰਕਲਪ

ਕਪੂਰਥਲਾ, 12 ਮਾਰਚ (ਪੰਜਾਬ ਪੋਸਟ ਬਿਊਰੋ) -ਜਿਲ੍ਹਾ ਕਚਿਹਰੀ ਕਪੂਰਥਲਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।ਸਮਾਗਮ ਦੀ ਪ੍ਰਧਾਨਗੀ ਸ਼੍ਰੀਮਤੀ ਰਾਜਵਿੰਦਰ ਕੌਰ ਵਧੀਕ ਜਿਲ੍ਹਾ ਤੇ ਸੈਸ਼ਨ ਜੱਜ ਕਪੂਰਥਲਾ ਨੇ ਕੀਤੀ।ਇਸ ਸਮੇਂ ਸ੍ਰੀਮਤੀ ਜਸਬੀਰ ਕੌਰ ਸਿਵਲ ਜੱਜ (ਸੀਨੀਅਰ ਡਵੀਜ਼ਨ), ਸ੍ਰੀਮਤੀ ਮੋਨਿਕਾ ਲਾਂਬਾ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ, ਸ਼ੀਮਤੀ ਪ੍ਰਿਅੰਕਾ ਸ਼ਰਮਾ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀਮਤੀ ਪੂਨਮ ਕਸ਼ਯਪ ਸਿਵਲ ਜੱਜ (ਜੂਨੀਅਰ ਡਿਵੀਜ਼ਨ), ਮਿਸ ਮੋਨਿਕਾ ਸਿਵਲ ਜੱਜ (ਜੂਨੀਅਰ ਡਵੀਜ਼ਨ) ਨੇ ਵੀ ਸ਼ਿਰਕਤ ਕੀਤੀ।
                  ਸ੍ਰੀਮਤੀ ਰਾਜਵਿੰਦਰ ਕੌਰ ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਕਪੂਰਥਲਾ ਨੇ ਕਿਹਾ ਕਿ ਅੱਜ ਔਰਤ ਸਮਾਜ ਦੇ ਹਰ ਖੇਤਰ ਵਿੱਚ ਮਰਦਾਂ ਦੇ ਬਰਾਬਰ ਭਾਈਵਾਲੀ ਨਿਭਾਅ ਰਹੀ ਹੈ।ਔਰਤ ਹੀ ਸਮਾਜ ਦੀ ਬੁਨਿਆਦ ਹੈ ਅਤੇ ਉਹ ਹਰ ਰੂਪ ਵਿੱਚ ਆਪਣਾ 100 ਪ੍ਰਤੀਸ਼ਤ ਯੋਗਦਾਨ ਪਾਉਂਦੀ ਹੈ।
ਉਨ੍ਹਾਂ ਨੇ ਮਹਿਲਾਵਾਂ ਦੇ ਕੇਸਾਂ ਨੂੰ ਤਰਜ਼ੀਹ ਦੇਣ ਅਤੇ ਇਨਸਾਫ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਅਤੇ ਤਤਪਰ ਹੋਣ ਲਈ ਪ੍ਰੇਰਨਾ ਦਿੱਤੀ।ਪਰਿਵਾਰਿਕ ਮਾਮਲਿਆਂ ਨੂੰ ਆਪਸੀ ਰਜ਼ਾਮੰਦੀ ਅਤੇ ਸਹਿਮਤੀ ਨਾਲ ਨਬੇੜਣ ਲਈ ਵੱਧ-ਵੱਧ ਤੋਂ ਮਾਮਲਿਆਂ ਨੂੰ ਲੋਕ ਅਦਾਲਤਾਂ ਅਤੇ ਮੀਡੀਏਸ਼ਨ ਸੈਂਟਰ ਵਿੱਚ ਭੇਜਣ ਲਈ ਕਿਹਾ।
                          ਉਨ੍ਹਾਂ ਨੇ ਕਿਹਾ ਕਿ ਮਹਿਲਾਵਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਅਤੇ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੀਆਂ ਸਕੀਮਾਂ ਦੇ ਅਧੀਨ ਦਿੱਤੀਆਂ ਜਾਂਦੀਆਂ ਸਹੂਲਤਾਂ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਨਾਲ ਸੰਪਰਕ ਕਰਨ ਲਈ ਜਾਗਰੂਕ ਕਰਨ ਲਈ ਪ੍ਰੇਰਨ ਨੂੰ ਕਿਹਾ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ

ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …