ਕਪੂਰਥਲਾ, 12 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਅਨੁਸੂਚਤ ਜਾਤੀਆਂ, ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸਨ ਦੇ ਚੇਅਰਮੈਨ ਮੋਹਨ ਲਾਲ ਸੂਦ ਨੇ ਦੱਸਿਆ
ਕਿ ਕਾਰਪੋਰੇਸ਼ਨ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਸਵੈ ਰੁਜ਼ਗਾਰ ਸਥਾਪਤ ਕਰਨ ਲਈ 1.5 ਕਰੋੜ ਰੁਪਏ ਦੀ ਸਬਸਿਡੀ ਜਾਰੀ ਕਰ ਦਿੱਤੀ ਗਈ ਹੈ।ਜਿਸ ਨਾਲ ਵੱਖ-ਵੱਖ ਬੈਂਕਾਂ ਵਲੋਂ ਇਨਾਂ ਲਾਭਪਾਤਰੀਆਂ ਨੂੰ ਲਗਭਗ 8.25 ਕਰੋੜ ਰੁਪਏ ਦੇ ਕਰਜ਼ ਉਪਲਬੱਧ ਹੋਣਗੇ।
ਚੇਅਰਮੈਨ ਵਲੋਂ ਅੱਜ ਜਿਲ੍ਹਾ ਕਪੂਰਥਲਾ ਦੇ ਅਨੁਸੂਚਿਤ ਜਾਤੀਆਂ ਦੇ 28 ਲਾਭਪਾਤਰੀਆਂ ਨੂੰ 2.80 ਲੱਖ ਰੁਪਏ ਦੀ ਸਬਸਿਡੀ ਦੇ ਮਨਜ਼ੂਰੀ ਪੱਤਰ ਵੰਡੇ ਗਏ।ਇਹ ਸਬਸਿਡੀ ਬੈਂਕਾਂ ਨੂੰ ਜਾਰੀ ਕਰ ਦਿੱਤੀ ਗਈ ਹੈ।ਇਸ ਤੋਂ ਇਲਾਵਾ 33 ਕੇਸਾਂ ਦੀ 3.30 ਲੱਖ ਰੁਪਏ ਦੀ ਸਬਸਿਡੀ ਬੈਕਾਂ ਨੂੰ ਜਲਦੀ ਜਾਰੀ ਕਰ ਦਿੱਤੀ ਜਾਵੇਗੀ।
ਉਨ੍ਹਾਂ ਲਾਭਪਾਤਰੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਲਾਭ ਪਹੁੰਚਾਉਣ ਹਿੱਤ ਲਾਲ ਲਕੀਰ ਦੇ ਅੰਦਰ ਦੀ ਜਾਇਦਾਦ ਦੀ ਮਲਕੀਅਤ ਸਬੰਧੀ ਮਾਲਕਾਨਾ ਹੱਕ ਲੋਕਾਂ ਨੂੰ ਦੇਣ ਬਾਰੇ ਮਾਲ ਵਿਭਾਗਾਂ ਨੂੰ ਹੁਕਮ ਕੀਤੇ ਹਨ।ਇਸ ਨਾਲ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਕਰਜ਼ਾ ਲੈਣ ਸਮੇਂ ਜਮਾਨਤ ਦੇਣ ਸਬੰਧੀ ਕੋਈ ਮੁਸ਼ਕਿਲ ਪੇਸ਼ ਨਹੀਂ ਆਵੇਗੀ।
ਇਸ ਮੌਕੇ ਡਾ: ਰਾਮ ਲਾਲ ਜੱਸੀ ਵਾਇਸ ਚੇਅਰਮੈਨ, ਅਸ਼ੋਕ ਕੁਮਾਰ ਜਿਲ੍ਹਾ ਮੈਨੇਜ਼ਰ ਕਪੂਰਥਲਾ, ਲਖਵਿੰਦਰ ਸਿੰਘ ਜਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ
ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …
Punjab Post Daily Online Newspaper & Print Media