Wednesday, September 2, 2026

ਅਵਾਨ ਪਿੰਡ ਦੇ 150 ਪਰਿਵਾਰ ਸਾਰੰਗਦੇਵ ਦੇ 100 ਪਰਿਵਾਰ ‘ਆਪ’ ਪਾਰਟੀ ’ਚ ਸ਼ਾਮਲ

ਪੰਜਾਬ ’ਚ 2022 ਵਿੱਚ ਦਿਖਾਈ ਦੇਵੇਗੀ ਬਦਲਾਅ ਦੀ ਲਹਿਰ – ਕੁਲਦੀਪ ਸਿੰਘ ਧਾਲੀਵਾਲ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਨੂੰ ਮਾਝਾ ਵਿੱਚ ਵੱਡੀ ਮਜ਼ਬੂਤੀ ਮਿਲੀ ਜਦੋਂ ਅਵਾਨ ਪਿੰਡ ਦੇ 150 ਅਤੇ ਅਜਨਾਲਾ ਦੇ ਸਾਰੰਗਦੇਵ ਪਿੰਡ ਦੇ 100 ਪਰਿਵਾਰ ਪਾਰਟੀ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ।ਇਨ੍ਹਾਂ ਪਰਿਵਾਰਾਂ ਨੂੰ ‘ਆਪ’ ਆਗੂ ਸੋਨੂੰ ਜਾਫਰ ਅਤੇ ਕੁਲਦੀਪ ਸਿੰਘ ਧਾਲੀਵਾਲ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ।
                      ‘ਆਪ’ ਆਗੂਆਂ ਨੇ ਕਿਹਾ ਕਿ ਮਾਝਾ ਦੇ ਲੋਕ ਬਦਲਾਅ ਚਾਹੁੰਦੇ ਹਨ।ਆਉਣ ਵਾਲੀਆਂ 2022 ਦੀਆਂ ਚੋਣਾਂ ਵਿੱਚ ਲੋਕਾਂ ਦੇ ਸਮਰਥਨ ਦੀ ਲਹਿਰ ‘ਆਪ’ ਦੇ ਪੱਖ ਵਿੱਚ ਹੋਵੇਗੀ, ਕਿਉਂਕਿ ਵੱਡੀ ਗਿਣਤੀ ‘ਚ ਲੋਕ ਪਾਰਟੀ ਲਈ ਕੰਮ ਕਰਨ ਵਾਸਤੇ ਪ੍ਰਤੀਬੱਧ ਹਨ।ਉਨਾਂ ਕਿਾਹ ਕਿ ਲੋਕ ਕਾਂਗਰਸ ਅਤੇ ਅਕਾਲੀਆਂ ਦੇ ਲੋਕ ਵਿਰੋਧੀ ਸ਼ਾਸਨ ਤੋਂ ਪੀੜਤ ਹਨ।ਲੋਕ ਹੁਣ ਖੁਦ ਬਦਲਾਅ ਦਾ ਹਿੱਸਾ ਬਣਨਾ ਚਾਹੁੰਦੇ ਹਨ।ਅੱਜ 250 ਪਰਿਵਾਰਾਂ ਨੇ ਆਪਣੇ ਅਧਿਕਾਰਾਂ ਲਈ ਲੜਨ ਤੇ 2022 ‘ਚ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲਿਆਉਣ ਦੀ ਸਹੁੰ ਚੁੱਕੀ ਹੈ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …